24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤੇ ’ਚ ਰੁਪਏ ਪਾ ਕੇ ਦਿੱਤਾ ਤੋਹਫਾ- ਵਿਧਾਇਕ ਦੇਵ ਮਾਨ

ਅਜੀਤ ਡੈਸਕ 02-07-2026
ਨਾਭਾ, 1 ਜੁਲਾਈ (ਵਰਿੰਦਰ ਵਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਵੇਲੇ ਮਹਿਲਾਵਾਂ ਨੂੰ ਸਰਕਾਰ ਬਣਨ ’ਤੇ ਪ੍ਰਤੀ ਮਹੀਨਾ 1-1 ਹਜ਼ਾਰ ਰੁਪਏ ਖਾਤਿਆਂ ਵਿਚ ਪਾਉਣ ਦੀ ਗਰੰਟੀ ਦਿੱਤੀ ਸੀ, ਜਿਸ ਲਈ ਫਾਰਮ ਵੀ ਭਰਵਾਏ ਗਏ ਸਨ, ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਾਲੀ ਗਰੰਟੀ ਨੂੰ ਅੱਜ ਪੂਰਾ ਕੀਤਾ ਗਿਆ। ਜਿਸ ਨੂੰ ਲੈ ਕੇ ਅੱਜ ਵੱਡੀ ਗਿਣਤੀ ’ਚ ਮਹਿਲਾਵਾਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦਫਤਰ ਵਿਖੇ ਇਕੱਤਰ ਹੋਈਆਂ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਖਾਤੇ ਵਿਚ ਪਾਏ ਜਾਣ ਦੇ ਕੀਤੇ ਗਏ ਐਲਾਨ ਦਾ ਲਾਈਵ ਪ੍ਰੋਗਰਾਮ ਵੇਖਿਆ । ਇਸ ਮੌਕੇ ਵਿਧਾਇਕ ਦੇਵ ਮਾਨ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਖਾਤਿਆਂ ਵਿਚ ਪਾਉਣ ਦੀ ਖੁਸ਼ੀ ’ਚ ਲੱਡੂ ਵੰਡੇ ਅਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਖਾਤੇ ’ਚ ਰੁਪਏ ਪਾਉਣ ਦਾ ਰਸਮੀ ਆਗਾਜ਼ ਅੱਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ 3 ਮਹੀਨਿਆਂ ਦੇ ਪੈਸੇ ਮਹਿਲਾਵਾਂ ਦੇ ਖਾਤੇ ਵਿਚ 3-3 ਹਜ਼ਾਰ ਅਤੇ 4500-4500 ਰੁਪਏ ਪਾਏ ਜਾ ਰਹੇ ਹਨ । ਇਸ ਮੌਕੇ ਗੁਲਾਬ ਮਾਨ, ਕਪਿਲ ਮਾਨ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਨਾਭਾ, ਸੁਖਦੇਵ ਸਿੰਘ ਮਾਨ, ਮਨਪ੍ਰੀਤ ਸਿੰਘ ਕਾਲੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਨਵੀਂ ਟੀਮ ਨੇ ਗਊ ਸੇਵਾ ਨਾਲ ਆਪਣੇ ਕਾਰਜਕਾਲ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।