24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਡਾ. ਸੁਰਜੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਭਾਸ਼ਾਵਾਂ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 02-07-2026
ਪਟਿਆਲਾ, 1 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਡਾ. ਸੁਰਜੀਤ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਭਾਸ਼ਾਵਾਂ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮੌਕੇ ਉਹਨ੍ਹਾਂ ਨੇ ਭਾਸ਼ਾਵਾਂ ਦੇ ਅਧਿਐਨ, ਖੋਜ ਅਤੇ ਸਾਹਿਤਕ ਗਤੀਵਿਧੀਆਂ ਨੂੰ ਹੋਰ ਪ੍ਰਫੁਲਤ ਕਰਨ ਲਈ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਪ੍ਰਸਿੱਧ ਪੰਜਾਬੀ ਲੇਖਕ ਡਾ. ਨਰਿੰਦਰ ਸਿੰਘ ਕਪੂਰ ਨੇ ਕਿਹਾ ਕਿ ਡਾ. ਸੁਰਜੀਤ ਸਿੰਘ ਦਾ ਵਿਸ਼ਾਲ ਅਕਾਦਮਿਕ ਅਨੁਭਵ ਅਤੇ ਪ੍ਰਸ਼ਾਸਨਿਕ ਯੋਗਤਾ ਭਾਸ਼ਾਵਾਂ ਦੀ ਸਿੱਖਿਆ ਅਤੇ ਖੋਜ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਪ੍ਰਸਿੱਧ ਲੋਕਧਾਰਾ ਸ਼ਾਸ਼ਤਰੀ ਤੇ ਸਾਬਕਾ ਡੀਨ ਭਾਸ਼ਾਵਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਡਾ. ਨਾਹਰ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਭਾਸ਼ਾਵਾਂ ਦੀ ਫੈਕਲਟੀ ਵਿਚ ਅਕਾਦਮਿਕ ਗੁਣਵੱਤਾ, ਖੋਜ ਅਤੇ ਸਾਹਿਤਕ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਦਿਆਰਥੀਆਂ ਤੇ ਖੋਜਾਰਥੀਆਂ ਨੂੰ ਇਸ ਦਾ ਲਾਭ ਪ੍ਰਾਪਤ ਹੋਵੇਗਾ। ਇਸ ਮੌਕੇ ਡਾ. ਜਸਵਿੰਦਰ ਸਿੰਘ, ਡਾ. ਸਤੀਸ਼ ਕੁਮਾਰ ਵਰਮਾ, ਡਾ. ਬਲਦੇਵ ਸਿੰਘ ਧਾਲੀਵਾਲ, ਪ੍ਰੋ. ਰਾਜਿੰਦਰਪਾਲ ਬਰਾੜ, ਪ੍ਰੋ. ਬਲਵਿੰਦਰ ਕੌਰ ਸਿੱਧੂ, ਪ੍ਰੋ. ਚਰਨਜੀਤ ਕੌਰ, ਡਾ. ਸਮਸ਼ੇਰ ਸਿੰਘ, ਡਾ. ਗੁਰਮੁਖ ਸਿੰਘ, ਪ੍ਰੋ. ਜਗਤਾਰ ਸਿੰਘ, ਪ੍ਰੋ. ਬਲਦੇਵ ਸਿੰਘ ਚੀਮਾ, ਪ੍ਰੋ. ਗੁਰਮੁਖ ਸਿੰਘ, ਡਾ. ਰਾਜਵਿੰਦਰ ਸਿੰਘ, ਪ੍ਰੋ. ਗੁਰਸੇਵਕ ਸਿੰਘ ਲੰਬੀ, ਡਾ. ਰਾਜਵੰਤ ਕੌਰ ਪੰਜਾਬੀ, ਡਾ. ਪਰਮੀਤ ਕੌਰ, ਡਾ. ਧਰਮਜੀਤ ਸਿੰਘ, ਯੂਨੀਵਰਸਿਟੀ ਦੇ ਖੋਜਾਰਥੀ ਅਤੇ ਵਿਦਿਆਰਥੀ ਵੱਡੀ ਗਿਣਤੀ ’ਚ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਤੁਰੰਤ ਬਹਾਲ ਕਰੇ- ਡਾ. ਤੇਜਾ ਅਗਲੀ ਖ਼ਬਰ ਹਜ਼ਾਰਾਂ ਦੇ ਹੋਏ ਇਕੱਠ ਤੋਂ ਖ਼ੁਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਲੂੰਬਾ ਪਰਿਵਾਰ ਦੀ ਕੀਤੀ ਪ੍ਰਸੰਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।