24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ, ਸਰਵੇਖਣ ਮਹਿਜ਼ ਇਕ ਦਿਖਾਵਾ : ਸੰਜੀਵ ਗਰਗ

ਅਜੀਤ ਡੈਸਕ 02-07-2026
ਸਮਾਣਾ, 1 ਜੁਲਈ (ਪ੍ਰੀਤਮ ਸਿੰਘ ਨਾਗੀ)-ਪੰਜਾਬ ’ਚ ਨਸ਼ਿਆਂ ਦੀ ਗੰਭੀਰ ਹਾਲਤ ਅਤੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸੂਬਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਭਾਜਪਾ ਜ਼ਿਲ੍ਹਾ ਪਟਿਆਲਾ ਦੇ ਸੋਸ਼ਲ ਮੀਡੀਆ ਇੰਚਾਰਜ ਸੰਜੀਵ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਸ਼ਿਆਂ ਵਿਰੁੱਧ ਵਿੱਢਿਆ ਗਿਆ ਕਥਿਤ ਯੁੱਧ ਜ਼ਮੀਨੀ ਪੱਧਰ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ। ਭਾਜਪਾ ਆਗੂ ਸੰਜੀਵ ਗਰਗ ਨੇ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਕਰਵਾਏ ਜਾ ਰਹੇ ਸਰਵੇਖਣ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸਭ ਮਹਿਜ਼ ਇਕ ਦਿਖਾਵਾ ਹੈ। ਉਨ੍ਹਾਂ ਕਿਹਾ ਜੋ ਪੰਜਾਬ ਵਿਚ ਸਰਵੇਖਣ ਕਰਵਾਇਆ ਜਾ ਰਿਹਾ ਹੈ, ਉਹ ਬਿਲਕੁਲ ਗਲਤ ਹੈ। ਸਰਵੇਖਣ ਦੌਰਾਨ ਕੋਈ ਵੀ ਵਿਅਕਤੀ ਸੱਚ ਬੋਲਣ ਤੋਂ ਡਰੇਗਾ। ਭਲਾ ਕਿਹੜਾ ਮਾਂ-ਬਾਪ ਇਹ ਕਬੂਲ ਕਰੇਗਾ ਕਿ ਉਨ੍ਹਾਂ ਦਾ ਬੱਚਾ ਨਸ਼ਾ ਕਰਦਾ ਹੈ? ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਕਾਮ ਸਰਵੇਖਣ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ ਅਤੇ ਲੋਕ ਇਸ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨੂੰ ਵੋਟ ਬਿਲਕੁਲ ਨਹੀਂ ਪਾਉਣਗੇ ।
ਪਿਛਲੀ ਖ਼ਬਰ ਪਿੰਡ ਡਡਹੇੜੀ ’ਚ ਦੂਜੇ ਦਿਨ ਵੀ ਨਹਿਰੀ ਪਾਣੀ ਨੇ ਮਚਾਈ ਤਬਾਹੀ ਅਗਲੀ ਖ਼ਬਰ ਵਿਦਿਆਰਥੀਆਂ ਦੇ ਭਾਸ਼ਨ, ਪੇਂਟਿੰਗ ਅਤੇ ਲੇਖ ਰਚਨਾ ਮੁਕਾਬਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।