19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਨੇ ਵਿਧਾਇਕ ਦੇਵ ਮਾਨ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 03-07-2026
ਨਾਭਾ, 2 ਜੁਲਾਈ (ਵਰਿੰਦਰ ਵਰਮਾ)- 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਜਗਦੀਪ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਦੇਵ ਮਾਨ ਨਾਭਾ ਨੂੰ ਮੰਗ-ਪੱਤਰ ਦਿੱਤਾ। ਇਸ ਮੌਕੇ 108 ਐਂਬੂਲੈਂਸ ਦੇ ਮੁਲਾਜ਼ਮ ਕੁਲਦੀਪ ਸਿੰਘ, ਅਰਸ਼ਦੀਪ ਸਿੰਘ, ਸੁਖਵੀਰ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਕੇ ਘੱਟੋ-ਘੱਟ 35000 ਤੱਕ ਕੀਤੀ ਜਾਵੇ, ਕਿਰਤ ਵਿਭਾਗ ਅਨੁਸਾਰ ਮੁਲਾਜ਼ਮਾ ਕੋਲੋਂ 12 ਘੰਟੇ ਦੀ ਜਗ੍ਹਾ 8 ਘੰਟੇ ਡਿਊਟੀ ਲਈ ਜਾਵੇ। ਜੇਕਰ 12 ਘੰਟੇ ਡਿਊਟੀ ਲੈਣੀ ਹੈ ਤਾਂ 4 ਘੰਟੇ ਦਾ ਓਵਰ ਟਾਈਮ ਦਿੱਤਾ ਜਾਵੇ। ਮੁਲਾਜ਼ਮਾਂ ਨੂੰ ਸਿਹਤ ਵਿਭਾਗ ਵਿਚ ਸਿੱਧੇ ਜਾਂ ਅਸਿੱਧੇ ਰੂਪ ਰੱਖਿਆ ਜਾਵੇ ਅਤੇ ਤਨਖਾਹ ਸਰਕਾਰੀ ਖਜਾਨੇ ਵਿਚੋਂ ਸਿੱਧੀ ਦਿੱਤੀ ਜਾਵੇ । ਮੁਲਾਜ਼ਮਾਂ ਦਾ ਪ੍ਰਾਈਵੇਟ ਕੰਪਨੀਆਂ ਤੋਂ ਖਹਿੜਾ ਛੁਡਵਾਇਆ ਜਾਵੇ । ਸਾਡੀ ਜਨਵਰੀ 2023 ਮਹੀਨੇ ਦੀ ਬਕਾਇਆ ਤਨਖਾਹ ਦਿੱਤੀ ਜਾਵੇ । ਮੁਲਾਜ਼ਮਾਂ ਦਾ ਦੁਰਘਟਨਾ ਬੀਮਾ 50 ਲੱਖ ਤੱਕ ਦਾ ਕੀਤਾ ਜਾਵੇ । 2026 ਜਨਵਰੀ ’ਚ 108 ਐਂਬੂਲੈਂਸ ਪੰਜਾਬ ਦੇ ਕੰਟਰੈਕਟ ’ਚ ਸੋਧ ਕੀਤੀ ਜਾਵੇ ਅਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਿਆ ਜਾਵੇ । ਮੰਗ ਪੱਤਰ ਲੈਣ ਉਪਰੰਤ ਵਿਧਾਇਕ ਦੇਵ ਮਾਨ ਨੇ 108 ਐਂਬੂਲੈਂਸ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀਆਂ ਮੰਗਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਵਿਚ ਇਨ੍ਹਾਂ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ, ਇਹ ਗੰਭੀਰ ਜਖਮੀਆਂ ਦੀ ਰੱਖਿਆ ਕਰਨ ਵਾਲੇ ਅਸਲ ਕਰਮਯੋਗੀ ਹਨ । ਇਸ ਮੌਕੇ 108 ਐਬੂਲੈਂਸ ਦੇ ਮੁਲਾਜ਼ਮ ਮੌਜੂਦ ਸਨ ।
ਪਿਛਲੀ ਖ਼ਬਰ ਵਾਟਰ ਸਪਲਾਈ ਕਨੈਕਸ਼ਨ, ਡੀਫੇਸਮੈਂਟ ਅਤੇ ਖਾਲੀ ਪਲਾਟਾਂ ’ਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼- ਮ... ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ’ਚ ਖ਼ੁਸ਼ੀ ਦੀ ਲਹਿਰ- ਅਮਰੀਕ ਸਿੰਘ ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।