18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮੁੱਖ ਮੰਤਰੀ ਮਾਨ ਦੇ ਪਾਤੜਾਂ ਪਹੁੰਚਣ ’ਤੇ ਕੌਂਸਲਰ ਰੁਚੀ ਗਰਗ, ਰੇਨੂ ਵਧਵਾ ਅਤੇ ਮਿੰਨੀ ਅਰੋੜਾ ਵਲੋਂ ਸਵਾਗਤ

ਅਜੀਤ ਡੈਸਕ 03-07-2026
ਪਾਤੜਾਂ, 2 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਪਿਛਲੇ ਦਿਨੀ ਪਾਤੜਾਂ ਫੇਰੀ ਦੌਰਾਨ ਨਗਰ ਕੌਂਸਲ ਪਾਤੜਾਂ ਤੋਂ ਕੌਂਸਲਰ ਰੁਚੀ ਗਰਗ, ਕੌਂਸਲਰ ਰੇਨੂ ਵਧਵਾ, ਕੌਂਸਲਰ ਮਿੰਨੀ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੰਵਲਪ੍ਰੀਤ ਵਧਵਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਉਕਤ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਿਸ ਤਰ੍ਹਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਸ ਨਾਲ ਸਮੁੱਚੇ ਵਰਗ ਦੇ ਲੋਕਾਂ ’ਚ ਭਾਰੀ ਖੁਸ਼ੀ ਹੈ। ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੇ ਪੰਜਾਬ ਦੀਆਂ ਸਤਿਕਾਰਯੋਗ ਮਹਿਲਾਵਾਂ ਨਾਲ ਜੋ ਵਾਧਾ ਕੀਤਾ ਸੀ ਉਸ ਨੂੰ ਪੂਰਾ ਕਰਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਜੋ ਵੀ ਵਾਧੇ ਕਰਦੀ ਹੈ, ਉਸ ਨੂੰ ਪੂਰਾ ਕੀਤਾ ਜਾਂਦਾ ਹੈ ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਿੰਡ ਬਿਰੜਵਾਲ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾ ਅਗਲੀ ਖ਼ਬਰ ਬੋਰਵੈਲਾਂ ਦੀ ਹਨੇਰੀ ਨੇ ਬੁਝਾਏ ਦਰਜਨਾਂ ਘਰਾਂ ਦੇ ਚਿਰਾਗ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।