10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਰੱਖਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ-ਬੀਬੀ ਜਸਮੀਤ ਕੌਰ

ਅਜੀਤ ਡੈਸਕ 06-07-2026
ਦੇਵੀਗੜ੍ਹ, 5 ਜੁਲਾਈ (ਰਾਜਿੰਦਰ ਸਿੰਘ ਮੌਜੀ)-ਦੇਸ਼ ਦੀਆਂ ਜੇਲ੍ਹਾਂ ’ਚ ਲੰਬੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੈਦਾ ਹੋਇਆ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਸੰਬੰਧੀ ‘ਮਿਸਲ ਸਤਲੁਜ’ ਜਥੇਬੰਦੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਤੇ ਹਲਕਾ ਸਨੌਰ ਦੀ ਮੁਖੀ ਬੀਬੀ ਜਸਮੀਤ ਕੌਰ ਨੇ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਰੱਖਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਬੀਬੀ ਜਸਮੀਤ ਕੌਰ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ ਪਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰ ਦਾ ਦੋਹਰਾ ਮਾਪਦੰਡ ਸਾਫ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਿੰਘ ਆਪਣੀਆਂ ਨਿਰਧਾਰਤ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਚੁੱਕੇ ਹਨ ਤਾਂ ਫਿਰ ਉਨ੍ਹਾਂ ਨੂੰ ਰਿਹਾਅ ਕਰਨ ’ਚ ਦੇਰੀ ਕਿਉਂ ਕੀਤੀ ਜਾ ਰਹੀ ਹੈ? ਉਨ੍ਹਾਂ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ। ਹਲਕਾ ਸਨੌਰ ਦੀ ਮੁੱਖੀ ਬੀਬੀ ਜਸਮੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਥੇਬੰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨਸਾਫ਼ ਵੱਲ ਕਦਮ ਨਾ ਵਧਾਇਆ, ਤਾਂ ਜਥੇਬੰਦੀ ਦਾ ਇਸਤਰੀ ਵਿੰਗ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦਾ ਰਾਹ ਅਖਤਿਆਰ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਦਾ ਵਫ਼ਦ ਡੀ. ਸੀ. ਨੂੰ ਮਿਲਿਆ ਅਗਲੀ ਖ਼ਬਰ ਮਨਜੀਤ ਸਿੰਘ ਨੇ ਟ੍ਰੈਫਿਕ ਪੁਲਿਸ ਬਨੂੜ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।