08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪਹਿਲੀ ਬਾਰਿਸ਼ ’ਚ ਹੀ ਮਹਾਰਾਜਾ ਅਗਰਸੈਨ ਪਾਰਕ ਹੋਇਆ ਜਲ-ਥਲ, ਵਿਹਿਪ ਨੇ ਚੁੱਕੇ ਪ੍ਰਬੰਧਾਂ ’ਤੇ ਸਵਾਲ

ਅਜੀਤ ਡੈਸਕ 06-07-2026
ਮੰਡੀ ਗੋਬਿੰਦਗੜ੍ਹ, 5 ਜੁਲਾਈ (ਇਕਬਾਲਦੀਪ ਸੰਧੂ)-ਵਿਸ਼ਵ ਹਿੰਦੂ ਪ੍ਰੀਸ਼ਦ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਬਾਂਸਲ ਤੇ ਜ਼ਿਲ੍ਹਾ ਪ੍ਰਧਾਨ ਵਿਨੋਦ ਗੋਇਲ ਨੇ ਕਿਹਾ ਕਿ ਪਹਿਲੀ ਹੀ ਬਾਰਿਸ਼ ਨੇ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜਿਸ ਦੀ ਸਭ ਤੋਂ ਵੱਡੀ ਉਦਾਹਰਨ ਸ਼ਹਿਰ ਦਾ ਮਹਾਰਾਜਾ ਅਗਰਸੈਨ ਪਾਰਕ ਦਿਖਾਈ ਦਿੱਤਾ ਜਿਥੇ ਕੁਝ ਘੰਟੇ ਦੇ ਮੀਂਹ ਤੋਂ ਬਾਅਦ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਿਆ, ਜਿਸ ਕਾਰਨ ਪਾਰਕ ਵਿਚ ਸੈਰ ਕਰਨ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਸਵੇਰੇ ਤੇ ਸ਼ਾਮ ਨੂੰ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਇਸ ਪਾਰਕ ਵਿਚ ਸੈਰ ਲਈ ਆਉਂਦੇ ਹਨ। ਓਧਰ ਪਾਰਕ ਵਿਚ ਲੱਗੇ ਝੂਲਿਆਂ ਦਾ ਅਨੰਦ ਲੈਣ ਆਏ ਬੱਚੇ ਵੀ ਖੜ੍ਹੇ ਪਾਣੀ ਵਿਚ ਖੇਡਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਨਾ ਕੀਤਾ ਗਿਆ ਤਾਂ ਮੱਛਰਾਂ ਦੇ ਪੈਦਾ ਹੋਣ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਸਕਦਾ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਆਗੂਆਂ ਨੇ ਇਹ ਵੀ ਕਿਹਾ ਕਿ ਮੰਡੀ ਗੋਬਿੰਦਗੜ੍ਹ ਨਗਰ ਨਿਗਮ ਦਾ ਬਜਟ ਕਾਫ਼ੀ ਵੱਡਾ ਹੈ ਤੇ ਹਰ ਸਾਲ ਪਾਰਕਾਂ ਦੀ ਦੇਖਭਾਲ ਲਈ ਲੱਖਾਂ ਰੁਪਏ ਖ਼ਰਚ ਕੀਤੇ ਜਾਂਦੇ ਹਨ, ਪਰ ਇਸ ਦੇ ਬਾਵਜੂਦ ਪਾਰਕ ਦੀ ਹਾਲਤ ਚਿੰਤਾਜਨਕ ਹੈ। ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਤੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੋਂ ਮੰਗ ਕੀਤੀ ਕਿ ਮਹਾਰਾਜਾ ਅਗਰਸੈਨ ਪਾਰਕ ਵਿਚ ਪਾਣੀ ਦੀ ਨਿਕਾਸੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਹੁਸ਼ਿਆਰਪੁਰ ਨਿਗਮ, ਜਲਾਲਾਬਾਦ ਕੌਂਸਲ ਤੇ ਮਮਦੋਟ ਨਗਰ ਪੰਚਾਇਤ ’ਚ ‘ਆਪ’ ਦੀ ਜਿੱਤ ਅਗਲੀ ਖ਼ਬਰ ਐਸ. ਡੀ. ਐਮ. ਵਲੋਂ ਹਲਕਾ ਅਮਲੋਹ ਵਿਖੇ ਇਨੂਮੀਰੇਸ਼ਨ ਫਾਰਮ ਇਕੱਠੇ ਕਰਨ ਤੇ ਡਿਜ਼ੀਟਾਈਜ਼ੇਸ਼ਨ ਲਈ ਲਗਾਏ ਕੈਂਪਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।