10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਵਲੋਂ ਮੌਨਸੂਨ ਸੀਜ਼ਨ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਤੇ ਵੱਡੀ ਨਦੀ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮਾਂ ਦਾ ਜਾਇਜ਼ਾ

ਅਜੀਤ ਡੈਸਕ 07-07-2026
ਪਟਿਆਲਾ, 6 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੀ. ਡੀ. ਏ., ਪਟਿਆਲਾ ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ. ਬੀ. ਨੇ ਮੌਨਸੂਨ ਸੀਜ਼ਨ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨੇਜ਼ ਵਿਭਾਗ ਅਤੇ ਪੀ. ਡੀ. ਏ., ਪਟਿਆਲਾ ਦੇ ਅਧਿਕਾਰੀਆਂ ਨਾਲ ਵੱਡੀ ਨਦੀ ਤੇ ਪਿੰਡ ਫਲੌਲੀ ਦੇ ਨਾਲ ਲੱਗਦੇ ਇਲਾਕੇ ਦਾ ਨਿਰੀਖਣ ਕੀਤਾ। ਇਸ ਮੌਕੇ ਅਪਰਨਾ ਐਮ. ਬੀ. ਨੇ ਵੱਡੀ ਨਦੀ ਦੇ ਨਾਲ ਲੱਗਦੇ ਖੇਤਰਾਂ ਵਿਚ ਡਰੇਨੇਜ਼ ਵਿਭਾਗ ਵਲੋਂ ਬੰਨ੍ਹ ਬਣਾਉਣ ਅਤੇ ਮਜ਼ਬੂਤ ਕਰਨ ਦੇ ਪ੍ਰਗਤੀ ਅਧੀਨ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹਾਂ ਤੋਂ ਰੋਕਥਾਮ ਸੰਬੰਧੀ ਕੀਤੇ ਜਾ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਡਰੇਨੇਜ਼ ਵਿਭਾਗ ਨੇ ਇਸ ਕੰਮ ਨੂੰ ਜਲਦੀ ਮੁਕੰਮਲ ਕਰਨ ਦਾ ਭਰੋਸਾ ਦਿਵਾਇਆ ਹੈ। ਮੁੱਖ ਪ੍ਰਸ਼ਾਸਕ ਅਪਰਨਾ ਐਮ. ਬੀ. ਨੇ ਇਸ ਉਪਰੰਤ ਅਰਬਨ ਅਸਟੇਟ ਦੇ ਫੇਸ-4 ਏਰੀਏ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਡਰੇਨੇਜ਼ ਵਿਭਾਗ ਤੇ ਪੀ. ਡੀ. ਏ. ਵਲੋਂ ਕੰਮ ਜਾ ਰਹੇ ਕੰਮਾਂ ਸੰਬੰਧੀ ਸੰਤੁਸ਼ਟੀ ਪ੍ਰਗਟਾਈ।
ਪਿਛਲੀ ਖ਼ਬਰ ਪਟਿਆਲਾ ਜੇਲ੍ਹ ’ਚੋਂ 15 ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਰਣਜੋਧ ਹਡਾਣਾ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ ਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।