10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਹਲਕਾ ਵਿਧਾਇਕ ਦੇਵ ਮਾਨ ਨੇ ਲੋਕ ਮਿਲਣੀ ਦੌਰਾਨ ਸਰੈਣਦਾਸ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ

ਅਜੀਤ ਡੈਸਕ 07-07-2026
ਨਾਭਾ, 6 ਜੁਲਾਈ (ਵਰਿੰਦਰ ਵਰਮਾ)-ਹਲਕਾ ਨਾਭਾ ਦੇ ਪਿੰਡ ਸਰੈਣਦਾਸ ਕਾਲੋਨੀ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਲੋਕ ਮਿਲਣੀ ਤੇ ਨੁੱਕੜ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਜਲਦੀ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰ-ਘਰ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਪੰਜਾਬ ਵਿਚ ਵਿਕਾਸ ਤੇ ਲੋਕ ਭਲਾਈ ਦੇ ਇਤਿਹਾਸਕ ਕੰਮ ਹੋਏ ਹਨ ਅਤੇ ਹਲਕਾ ਨਾਭਾ ਦੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਤੇ ਨੁਹਾਰ ਬਦਲਣ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਮੁਹਿੰਮ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਕਰਨਾ ਹੈ। ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਸਰੈਣਦਾਸ ਕਾਲੋਨੀ ਪੰਚਾਇਤ ਦੇ ਵਿਕਾਸ ਲਈ ਸਾਲ 2022 ਤੋਂ ਹੁਣ ਤੱਕ ਕਰੀਬ 38 ਲੱਖ 16 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਸੰਬੰਧੀ ਆਪਣੇ ਸੁਝਾਅ ਤੇ ਮੰਗਾਂ ਵੀ ਵਿਧਾਇਕ ਦੇ ਸਾਹਮਣੇ ਰੱਖੀਆਂ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਸੁਖੇਵਾਲ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਈਸ ਚੇਅਰਮੈਨ ਬਲਾਕ ਸੰਮਤੀ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਕੁਲਵੰਤ ਸਿੰਘ ਅਟਵਾਲ (ਸਰਪੰਚ), ਰਣਜੀਤ ਸਿੰਘ ਜੱਜ ਸਰਪੰਚ, ਮਨਦੀਪ ਕੁਮਾਰ, ਓਮ ਪ੍ਰਕਾਸ਼ ਸਰਪੰਚ, ਸੋਨੀ ਪੰਚ, ਗੁਰਜੰਟ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪੀ. ਡੀ. ਏ. ਨੇ ਬਾਰਿਸ਼ ਆਉਣ ’ਤੇ ਠੇਕੇਦਾਰ ਨੂੰ ਕੰਮ ਬੰਦ ਕਰਨ ਦੀ ਕੀਤੀ ਸੀ ਹਦਾਇਤ, ਦੁਬਾਰਾ ਬਣੇਗੀ ਸੰਬੰਧਿਤ ਸੜਕ ਅਰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।