10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਨ ’ਚ ਲੋਕਾਂ ਦਾ ਮਿਲ ਰਿਹੈ ਪੂਰਨ ਸਹਿਯੋਗ-ਕਲਰਮਾਜਰੀ, ਨਾਗਪਾਲ ਕਿਹਾ, ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡ ’ਚ ਨਸ਼ਿਆਂ ਖ਼ਿਲਾਫ਼ ਈ-ਰਿਕਸ਼ੇ ਭੇਜ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ

ਅਜੀਤ ਡੈਸਕ 07-07-2026
ਨਾਭਾ, 6 ਜੁਲਾਈ (ਵਰਿੰਦਰ ਵਰਮਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਹਲਕਾ ਨਾਭਾ ਦੇ ਪਿੰਡਾਂ ਦੀਆਂ ਪੰਚਾਇਤਾਂ ਤੇ ਸ਼ਹਿਰ ਵਾਸੀਆਂ, ਆਮ ਲੋਕ ਪੂਰਨ ਤੌਰ ’ਤੇ ਸਮਰਥਨ ਦੇ ਰਹੇ ਹਨ। ਇਹ ਪ੍ਰਗਟਾਵਾ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਭਾ ਵਿਧਾਨ ਸਭਾ ਕੋਆਰਡੀਨੇਟਰ ਭੁਪਿੰਦਰ ਸਿੰਘ ਕਲਰਮਾਜਰੀ ਨੇ ਹਲਕੇ ਵਿਚ ਜਾਗਰੂਕਤਾ ਲਈ ਈ-ਰਿਕਸ਼ੇ ਰਵਾਨਾ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡ ਵਿਚ ਨਸ਼ਿਆਂ ਖ਼ਿਲਾਫ਼ ਈ-ਰਿਕਸ਼ੇ ਭੇਜ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਈ-ਰਿਕਸ਼ਿਆਂ ਵਿਚ ਲਗਾਏ ਗਏ ਸ਼ਿਕਾਇਤ ਬਾਕਸਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ’ਤੇ ਜਲਦ ਹੀ ਬਣਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ’ਚ ਜਾਂ ਵਾਰਡ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦ ਸ਼ਿਕਾਇਤ ਬਾਕਸ ਵਿਚ ਪਾਓ, ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਮਾਜ ਸੇਵੀ ਦੀਪਕ ਨਾਗਪਾਲ ਨੇ ਕਿਹਾ ਕਿ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਬਲਜਿੰਦਰ ਸਿੰਘ ਬਲਾਕ ਕੋਆਰਡੀਨੇਟਰ, ਮਾ. ਅਮਰਿਕ ਸਿੰਘ ਬਲਾਕ ਕੋਆਰਡੀਨੇਟਰ, ਹਰਫੂਲ ਸਿੰਘ ਬਲਾਕ ਕੋਆਰਡੀਨੇਟਰ, ਇੰਜੀ. ਸੁਪਿੰਦਰ ਸਿੰਘ ਢਾਲੀਵਾਲ ਫੀਲਡ ਅਫ਼ਸਰ ਨਾਭਾ, ਦਵਿੰਦਰ ਸਿੰਘ ਨਰਮਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ *ਬਲਜੀਤ ਸਿੰਘ ਪ੍ਰਧਾਨ ਤੇ ਲਖ... ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।