06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜਗਮੀਤ ਸਿੰਘ ਹਰਿਆਊ ਦੀ ਅਗਵਾਈ ’ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ

ਅਜੀਤ ਡੈਸਕ 08-07-2026
ਸਮਾਣਾ, 7 ਜੁਲਾਈ (ਸਾਹਿਬ ਸਿੰਘ)-ਹਲਕਾ ਸਮਾਣਾ ਦੀ ਰਾਜਨੀਤੀ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪਿੰਡ ਚੌਂਹਠ ਦੇ ਪ੍ਰਸਿੱਧ ਕਬੱਡੀ ਖਿਡਾਰੀ ਜਗਜੀਤ ਸਿੰਘ ਜੱਗੀ ਤੇ ਗੋਲਾ ਪਹਾੜਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਦੋਵੇਂ ਆਗੂਆਂ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਨੀਤੀ ਤੇ ਪੰਥਕ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਭਵਿੱਖ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਹਲਕਾ ਸਮਾਣਾ ਦੇ ਅਕਾਲੀ ਆਗੂ ਜਗਮੀਤ ਸਿੰਘ ਹਰਿਆਊ ਨੇ ਦੋਵੇਂ ਆਗੂਆਂ ਦਾ ਸਿਰੋਪਾਓ ਪਾ ਕੇ ਤੇ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ। ਹਰਿਆਊ ਨੇ ਕਿਹਾ ਕਿ ਜਗਜੀਤ ਸਿੰਘ ਜੱਗੀ ਤੇ ਗੋਲਾ ਪਹਾੜਪੁਰ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਹਲਕੇ ਵਿਚ ਹੋਰ ਮਜ਼ਬੂਤੀ ਮਿਲੇਗੀ ਤੇ ਨੌਜਵਾਨ ਵਰਗ ਵਿਚ ਪਾਰਟੀ ਦਾ ਆਧਾਰ ਵਧੇਗਾ। ਇਸ ਮੌਕੇ ਅਮਰਜੀਤ ਸਿੰਘ ਟੋਡਰਪੁਰ ਸਣੇ ਕਈ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਅਸਮਰਥ-ਜਥੇਦਾਰ ਲਾਲਕਾ ਅਗਲੀ ਖ਼ਬਰ ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਵਿਚ ਕਵੀਆਂ ਨੇ ਰੰਗ ਬੰਨ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।