06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 08-07-2026

ਪਟਿਆਲਾ, 7 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਬੀਰ ਜੀ ਦੀਆਂ ਮੜ੍ਹੀਆਂ ਲਾਗੇ ਇਕ ਵਿਅਕਤੀ ਤੋਂ ਪੁਲਿਸ ਨੂੰ 40 ਗਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸੰਬੰਧੀ ਥਾਣਾ ਲਾਹੌਰੀ ਗੇਟ ਦੇ ਐਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਰੋਹਿਤ ਵਾਸੀ ਪਟਿਆਲਾ ਨੂੰ ਬੀਰ ਜੀ ਦੀਆਂ ਮੜ੍ਹੀਆਂ ਲਾਗੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 40 ਗਰਾਮ ਡਲੀਦਾਰ ਹੈਰੋਇਨ ਬਰਾਮਦ ਹੋਈ। ਜਿਸ ਆਧਾਰ ’ਤੇ ਪੁਲਿਸ ਨੇ ਇਕ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਲਜ਼ਮ ਹੈਰੋਇਨ ਕਿਥੋਂ ਲਿਆਇਆ ਸੀ ਤੇ ਅੱਗੇ ਕਿਥੇ ਲੈ ਕੇ ਜਾ ਰਿਹਾ ਸੀ ਇਸ ਸੰਬੰਧੀ ਪੜਤਾਲ ਚੱਲ ਰਹੀ ਹੈ ਤੇ ਜਾਂਚ ਦੌਰਾਨ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਮੁਕੱਦਮੇ ਨਾਲ ਸੰਬੰਧਤ ਤੇ ਜ਼ਬਤ ਵਾਹਨਾਂ ਸੰਬੰਧੀ ਥਾਣਾ ਸਿਵਲ ਲਾਈਨ ਵਲੋਂ ਜਨਤਕ ਸੂਚਨਾ ਜਾਰੀ ਅਗਲੀ ਖ਼ਬਰ 95.77 ਲੱਖ ਦੀ ਸਨੌਰ ਫਿਰਨੀ ਦਾ ਕੰਮ ਚਾਰ ਮਹੀਨੇ ਬਾਅਦ ਵੀ ਲਟਕਿਆ, ਬਰਸਾਤਾਂ ਨੇ ਵਧਾਈ ਲੋਕਾਂ ਦੀ ਪ੍ਰੇਸ਼ਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।