06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੁਕੱਦਮੇ ਨਾਲ ਸੰਬੰਧਤ ਤੇ ਜ਼ਬਤ ਵਾਹਨਾਂ ਸੰਬੰਧੀ ਥਾਣਾ ਸਿਵਲ ਲਾਈਨ ਵਲੋਂ ਜਨਤਕ ਸੂਚਨਾ ਜਾਰੀ

ਅਜੀਤ ਡੈਸਕ 08-07-2026
ਪਟਿਆਲਾ, 7 ਜੁਲਾਈ (ਮਨਦੀਪ ਸਿੰਘ ਖਰੌੜ)-ਥਾਣਾ ਸਿਵਲ ਲਾਈਨ ਵਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਜ਼ਬਤ ਕੀਤੇ ਗਏ ਵਾਹਨਾਂ ਸੰਬੰਧੀ ਜਨਤਕ ਸੂਚਨਾ ਜਾਰੀ ਕੀਤੀ ਗਈ ਹੈ। ਸੂਚਨਾ ਅਨੁਸਾਰ, ਜਿਨ੍ਹਾਂ ਵਾਹਨਾਂ ਦੇ ਮਾਲਕ ਅਜੇ ਤੱਕ ਆਪਣੇ ਵਾਹਨਾਂ ‘ਤੇ ਕਾਨੂੰਨੀ ਦਾਅਵਾ ਪੇਸ਼ ਨਹੀਂ ਕਰ ਸਕੇ, ਉਹ 1 ਅਗਸਤ 2026 ਤੱਕ ਲੋੜੀਂਦੇ ਦਸਤਾਵੇਜ਼ਾਂ ਸਮੇਤ ਥਾਣਾ ਸਿਵਲ ਲਾਈਨ ਨਾਲ ਸੰਪਰਕ ਕਰਕੇ ਆਪਣੇ ਵਾਹਨਾਂ ਦੀ ਰਿਹਾਈ ਕਰਵਾ ਸਕਦੇ ਹਨ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਤ ਮਿਤੀ 1 ਅਗਸਤ 2026 ਤੋਂ ਬਾਅਦ ਜਿਨ੍ਹਾਂ ਵਾਹਨਾਂ ‘ਤੇ ਕੋਈ ਕਾਨੂੰਨੀ ਦਾਅਵਾ ਪੇਸ਼ ਨਹੀਂ ਕੀਤਾ ਜਾਵੇਗਾ, ਉਨ੍ਹਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਪਟਾਰਾ ਕੀਤਾ ਜਾਵੇਗਾ, ਜਿਸ ’ਚ ਜ਼ਬਤੀ ਜਾਂ ਨਿਲਾਮੀ ਦੀ ਕਾਰਵਾਈ ਵੀ ਸ਼ਾਮਿਲ ਹੋ ਸਕਦੀ ਹੈ। ਇਸ ਸੂਚਨਾ ਵਿਚ ਸਾਲ 2016 ਤੋਂ 2022 ਤੱਕ ਦੇ ਵੱਖ-ਵੱਖ ਮਾਮਲਿਆਂ ਨਾਲ ਸੰਬੰਧਿਤ ਮੋਟਰਸਾਈਕਲਾਂ, ਸਕੂਟਰਾਂ, ਕਾਰਾਂ, ਐਕਟਿਵਾ ਤੇ ਹੋਰ ਵਾਹਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੁਲਿਸ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਆਪਣੇ ਮਾਲਕੀ ਹੱਕ ਦੇ ਦਸਤਾਵੇਜ਼ ਪੇਸ਼ ਕਰਕੇ ਕਾਨੂੰਨੀ ਕਾਰਵਾਈ ਪੂਰੀ ਕਰਨ ਤਾਂ ਜੋ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਪੰਜਾਬ ਭਰ ਦੀਆਂ ਅਦਾਲਤਾਂ ’ਚ ਵਕੀਲਾਂ ਵਲੋਂ ਮੁਕੰਮਲ ਹੜਤਾਲ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।