28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਢੁਡਿਆਲ ਖ਼ਾਲਸਾ ਸਕੂਲ ’ਚ ਪੰਜਾਬੀ ਸੁਲੇਖ ਮੁਕਾਬਲਾ ਕਰਵਾਇਆ

ਅਜੀਤ ਡੈਸਕ 09-07-2026
ਪਟਿਆਲਾ, 8 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪੰਜਵੀਂ ਜਮਾਤ ਤੋਂ ਲੈਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਪੰਜਾਬੀ ਸੁਲੇਖ ਮੁਕਾਬਲਾ ਕਰਵਾਇਆ ਗਿਆ ਸੀ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਹੀ ਇਸ ਮੁਕਾਬਲੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਪੰਜਾਬੀ ਸੁਲੇਖ ਮੁਕਾਬਲੇ ’ਚ ਪਹਿਲੇ ਚਾਰ ਸਥਾਨਾਂ ’ਤੇ ਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਕਰਨੈਲ ਸਿੰਘ ਅਰੋੜਾ, ਮੈਬਰ ਹਰਜੀਤ ਸਿੰਘ ਸਾਹਨੀ, ਮੈਂਬਰ ਜੋਤਇੰਦਰ ਸਿੰਘ ਅਤੇ ਮੈਡਮ ਜਸਪ੍ਰੀਤ ਕੌਰ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੈਨੇਜਰ ਕਰਨੈਲ ਸਿੰਘ ਅਰੋੜਾ ਨੇ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੇਂ-ਸਮੇਂ ’ਤੇ ਅਜਿਹੇ ਮੁਕਾਬਲੇ ਕਰਵਾਉਂਦੇ ਰਹਿਣਾ ਚਾਹੀਦਾ ਹੈ ਇਸ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ।
ਪਿਛਲੀ ਖ਼ਬਰ ਨਾਭਾ ਸ਼ਹਿਰ ’ਚ ਦਿਨੋ ਦਿਨ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਝਪਟਮਾਰ ਸ਼ਹਿਰ ’ਚ ਹੋਏ ਸਰਗਰਮ, ਬੇਖ਼ੌਫ਼ ਦਿਨ ਦਿਹਾੜੇ ਖੋਹ ਰਹੇ ਨੇ ਚੈਨੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।