12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬੋਰਡ ’ਚ ਕਲਰਕ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 20 ਲੱਖ ਫ਼ਰਜ਼ੀ ਨਿਯੁਕਤੀ ਪੱਤਰ ਤੇ ਆਈ. ਡੀ. ਕਾਰਡ ਵੀ ਦਿੱਤਾ

ਅਜੀਤ ਡੈਸਕ 17-07-2026
ਪਟਿਆਲਾ, 16 ਜੁਲਾਈ (ਮਨਦੀਪ ਸਿੰਘ ਖਰੌੜ)-ਸ਼ਰਾਰਤੀ ਅਨਸਰ ਪੈਸੇ ਕਮਾਉਣ ਦੇ ਚੱਕਰ ’ਚ ਸਰਕਾਰੀ ਵਿਭਾਗਾਂ ਦੇ ਫ਼ਰਜ਼ੀ ਨਿਯੁਕਤੀ ਪੱਤਰ ਤੇ ਪਛਾਣ ਪੱਤਰ ਬਣਾਉਣ ਸੰਬੰਧੀ ਗੁਰੇਜ਼ ਨਹੀਂ ਕਰਦੇ। ਇਸੇ ਸਿਲਸਿਲੇ ਤਹਿਤ ਇੱਥੋਂ ਦੇ ਇਕ ਰਹਿਣ ਵਾਲੇ ਵਿਅਕਤੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਮੁਲਜ਼ਮਾਂ ਨੇ ਉਸ ਤੋਂ 20 ਲੱਖ ਰੁਪਏ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੀੜਤ ਗੁਰਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਰਜ ਕਰਵਾਈ ਕਿ ਮਨਪ੍ਰੀਤ ਸਿੰਘ ਵਾਸੀ ਮੁਹਾਲੀ, ਰਣਜੀਤ ਸਿੰਘ ਵਾਸੀ ਜ਼ਿਲ੍ਹਾ ਮਲੇਰਕੋਟਲਾ ਨੇ ਉਸ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ’ਚ ਕਲਰਕ ਦੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਲਏ ਅਤੇ ਬਾਅਦ ’ਚ ਫ਼ਰਜ਼ੀ ਨਿਯੁਕਤੀ ਪੱਤਰ ਤੇ ਪਛਾਣ ਪੱਤਰ ਵੀ ਦਿੱਤਾ। ਬਾਅਦ ’ਚ ਪਤਾ ਲੱਗਾ ਕਿ ਇਹ ਸਾਰਾ ਕੁੱਝ ਨਕਲੀ ਹੈ, ਜਿਸ ਆਧਾਰ ’ਤੇ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕਰਾਲਾ ਵਾਸੀਆਂ ਨੇ ਐਸ. ਡੀ. ਐਮ. ਬਨੂੜ ਨੂੰ ਸੌਪਿਆ ਮੰਗ ਪੱਤਰ ਅਗਲੀ ਖ਼ਬਰ ਏ. ਡੀ. ਸੀ. ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।