13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਖੰਨਾ ’ਚ ਮਨਰੇਗਾ ਮਜ਼ਦੂਰਾਂ ’ਤੇ ਪੁਲਿਸ ਦਾ ਤਸ਼ੱਦਦ ਨਿੰਦਣਯੋਗ-ਬੀਬੀ ਛੀਨਾ

ਅਜੀਤ ਡੈਸਕ 17-07-2026
ਦੇਵੀਗੜ੍ਹ, 16 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਸਲ ਸਤਲੁਜ ਜਥੇਬੰਦੀ ਦੇ ਇਸਤਰੀ ਵਿੰਗ ਦੀ ਪ੍ਰਧਾਨ ਤੇ ਹਲਕਾ ਸਨੌਰ ਦੀ ਇੰਚਾਰਜ ਬੀਬੀ ਜਸਮੀਤ ਕੌਰ ਛੀਨਾ ਨੇ ਦੱਸਿਆ ਕਿ ਖੰਨਾ ਵਿਚ ਮਨਰੇਗਾ ਮਜ਼ਦੂਰਾਂ ਦਾ ਸੰਘਰਸ਼ ਉਸ ਸਮੇਂ ਹਿੰਸਕ ਰੂਪ ਧਾਰ ਗਿਆ ਜਦੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ ‘ਤੇ ਪੁਲਿਸ ਵਲੋਂ ਸਖ਼ਤੀ ਵਰਤੀ ਗਈ। ਆਪਣੇ ਅੱਠ ਮਹੀਨਿਆਂ ਦੇ ਬਕਾਇਆ ਮਿਹਨਤਾਨੇ ਦੀ ਅਦਾਇਗੀ ਦੀ ਮੰਗ ਕਰ ਰਹੇ ਮਜ਼ਦੂਰਾਂ ਨੂੰ ਖਦੇੜਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ, ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਅਤੇ ਬਾਅਦ ਵਿਚ ਲਾਠੀਚਾਰਜ ਕਰਕੇ ਕਈ ਮਜ਼ਦੂਰਾਂ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਜ਼ਬਰਦਸਤੀ ਦਬਾਉਣ ਦੀ ਕੋਸ਼ਿਸ਼ ਕੀਤੀ। ਇਹ ਲੋਕਤੰਤਰ ਦਾ ਕਾਲਾ ਦਿਨ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਖ਼ਮੀ ਮਜ਼ਦੂਰਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ ਅਤੇ ਤੁਰੰਤ ਉਨ੍ਹਾਂ ਦੇ ਬਕਾਏ ਦਾ ਭੁਗਤਾਨ ਯਕੀਨੀ ਬਣਾਇਆ ਜਾਵੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਗਊ ਸੈੱਸ ਲੈਣ ਤੋਂ ਬਾਅਦ ਵੀ ਹੋ ਰਹੀ ਹੈ ਗਊ ਮਾਤਾ ਦੀ ਦੁਰਦਸ਼ਾ-ਗੁਰਵਿੰਦਰ ਕਾਂਸਲ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕਰਾਲਾ ਵਾਸੀਆਂ ਨੇ ਐਸ. ਡੀ. ਐਮ. ਬਨੂੜ ਨੂੰ ਸੌਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।