13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਵਕੀਲ ਭਾਈਚਾਰੇ ਦੇ ਵੱਡੇ ਇਕੱਠ ’ਚ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਕੀਤਾ ਅਕਾਲੀ ਦਲ ਦੇ ਲੀਗਲ ਸੈੱਲ ਵਿੰਗ ਦਾ ਗਠਨ

ਅਜੀਤ ਡੈਸਕ 17-07-2026
ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਹੇਠ ਅਕਾਲੀ ਦਲ ਲੀਗਲ ਵਿੰਗ ਦੇ ਆਰ. ਟੀ. ਆਈ. ਸੈੱਲ ਦੀ ਜ਼ਿਲ੍ਹਾ ਇਕਾਈ ਦਾ ਐਲਾਨ ਕੀਤਾ ਗਿਆ। ਜਿਸ ’ਚ ਸੂਬਾ ਜਨਰਲ ਸਕੱਤਰ ਇਕਬਾਲਦੀਪ ਸਿੰਘ ਬਦੇਸ਼ਾਂ ਨੇ ਪੰਜਾਬ ਪ੍ਰਧਾਨ ਪਰਮਵੀਰ ਸਿੰਘ ਸਨੀ ਤੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਜ਼ਿਲ੍ਹਾ ਇਕਾਈ ਦੇ ਵਕੀਲਾਂ ਦਾ ਐਲਾਨ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕਰਨਵੀਰ ਸਿੰਘ ਸਾਹਨੀ, ਐਸ. ਓ. ਆਈ. ਦੇ ਪ੍ਰਧਾਨ ਵਰਿੰਦਰ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਲੰਗ ਵੀ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਐਲਾਨ ਕੀਤਾ ਕਿ ਜਲਦ ਹੀ ਜ਼ਿਲ੍ਹੇ ਦੀਆਂ ਹੋਰ ਸਬ-ਡਵੀਜ਼ਨਾਂ ਵਕੀਲਾਂ ਦੀ ਇਕਾਈ ਦਾ ਗਠਨ ਕੀਤਾ ਜਾਵੇਗਾ ਤਾਂ ਕਿ ਪਾਰਟੀ ਨੂੰ ਸਮੇਂ ਸਿਰ ਆਰ. ਟੀ. ਆਈ. ਰਾਹੀਂ ਸੂਚਨਾ ਮੁਹੱਈਆ ਕਰਵਾਈ ਜਾ ਸਕੇ ਅਤੇ ਸਰਕਾਰ ਵਲੋਂ ਜਿਸ ਤਰ੍ਹਾਂ ਲੋਕਾਂ ਦੇ ਪੈਸੇ ਦਾ ਦੁਰਉਪਯੋਗ ਕੀਤਾ ਜਾ ਰਿਹਾ ਹੈ, ਉਸ ਨੂੰ ਰੋਕਿਆ ਜਾ ਸਕੇ। ਲੋਕਾਂ ਨਾਲ ਹੋਣ ਵਾਲੀ ਧੱਕੇਸ਼ਾਹੀ ਨੂੰ ਰੋਕਿਆ ਜਾ ਸਕੇ। ਪ੍ਰਧਾਨ ਅਮਿਤ ਸਿੰਘ ਰਾਠੀ ਨੇ ਕਿਹਾ ਪਾਰਟੀ ਵਲੋਂ ਯੋਗ ਤੇ ਵਫ਼ਾਦਾਰ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਵੀ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਐਡ. ਹਰਮਨਪ੍ਰੀਤ ਕੌਰ ਵਿਰਕ ਨੂੰ ਜ਼ਿਲ੍ਹਾ ਸਕੱਤਰ ਜਨਰਲ, ਐਡ. ਪ੍ਰਬਲ ਕੁਮਾਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਐਡ. ਰਛਪਾਲ ਕੌਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਐਡ. ਇੰਦਰਪਾਲ ਸਿੰਘ ਸੇਖੋਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਐਡਵੋਕੇਟ ਹਰਮਨਜੋਤ ਸਿੰਘ ਖਰੌੜ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਐਡਵੋਕੇਟ ਅਮਿ੍ਰੰਤਪਾਲ ਗਰਗ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਐਡ. ਰਿਸ਼ਵ ਸ਼ਰਮਾ ਨੂੰ ਜ਼ਿਲ੍ਹਾ ਜਨਰਲ ਸਕੱਤਰ, ਐਡਵੋਕੇਟ ਨਵਨੂਰ ਕੋਛੜ ਨੂੰ ਜ਼ਿਲ੍ਹਾ ਜਨਰਲ ਸਕੱਤਰ, ਐਡ. ਗਗਨਦੀਪ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਐਡਵੋਕੇਟ ਗੁਰਪਾਲ ਦਿਉਲ ਨੂੰ ਜ਼ਿਲ੍ਹਾ ਆਰਗੇਨਾਈਜ਼ਿੰਗ ਸਕੱਤਰ, ਐਡ. ਸ਼ਾਲੂ ਗਾਵਰੀ ਨੂੰ ਜ਼ਿਲ੍ਹਾ ਆਰਗੇਨਾਈਜ਼ਿੰਗ ਸਕੱਤਰ, ਐਡਵੋਕੇਟ ਇਸ਼ਪ੍ਰੀਤ ਵਰਮਾ ਨੂੰ ਜ਼ਿਲ੍ਹਾ ਆਰਗੇਨਾਈਜ਼ਿੰਗ ਸਕੱਤਰ, ਐਡ. ਹਰਮਨਪ੍ਰੀਤ ਸਿੰਘ ਜੱਜ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ, ਐਡ. ਰੋਹਿਤ ਗੋਇਲ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ, ਐਡਵੋਕੇਟ ਤਰਵਿੰਦਰ ਸਿੰਘ ਜੱਟੂ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ, ਐਡਵੋਕੇਟ ਦਵਿੰਦਰਪਾਲ ਸਿੰਘ ਨੂੰ ਜ਼ਿਲ੍ਹਾ ਸਕੱਤਰ, ਐਡ. ਸੰਦੀਪ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਸਕੱਤਰ, ਐਡਵੋਕੇਟ ਦੀਆ ਨੂੰ ਜ਼ਿਲ੍ਹਾ ਸਕੱਤਰ, ਐਡਵੋਕੇਟ ਜਸਮੀਨ ਕੌਰ ਨੂੰ ਜ਼ਿਲ੍ਹਾ ਸਪੋਕਸਪਰਸਨ, ਐਡਵੋਕੇਟ ਸ਼ਾਨਵਿੰਦਰ ਸਿੰਘ ਗਾਜੇਵਾਸੀਆ ਨੂੰ ਜ਼ਿਲ੍ਹਾ ਸਪੋਕਸਪਰਸਨ, ਐਡ. ਤੁਸ਼ਾਰ ਜਾਇਸਵਾਲ ਨੂੰ ਮੀਡੀਆ ਇੰਚਾਰਜ, ਐਡ. ਦਮਨਪ੍ਰੀਤ ਕੌਰ ਗੁਰਨਾ ਨੂੰ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ।
ਪਿਛਲੀ ਖ਼ਬਰ ਖੂਨ ਦੀ ਕਮੀ ਪੂਰੀ ਕਰਨ ਲਈ ਲੋਕਾਂ ਨੂੰ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ-ਬਲਜਿੰਦਰ ਸਿੰਘ ਢਿੱਲੋਂ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ‘ਪੰਜਾਬ ਦਲਿਤ ਸਸ਼ਕਤੀਕਰਨ ਵਿਜ਼ਨ 2027’ ਦਾ ਖਰੜਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।