12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ-ਡਾ. ਬਲਬੀਰ ਸਿੰਘ

ਅਜੀਤ ਡੈਸਕ 19-07-2026
ਪਟਿਆਲਾ 18 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਵੱਡੀ ਰਾਹਤ ਮਿਲੇਗੀ। ਤ੍ਰਿਪੜੀ ਇਲਾਕੇ ਦੀ ਸੜਕ ’ਤੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਸੀ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਵਪਾਰੀਆਂ ਤੇ ਐਮਰਜੈਂਸੀ ਸੇਵਾਵਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਬੀਰ ਸਿੰਘ ਨੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਤੇ ਨਗਰ ਨਿਗਮ ਪਟਿਆਲਾ ਨਾਲ ਲਗਾਤਾਰ ਤਾਲਮੇਲ ਬਣਾਇਆ, ਜਿਸ ਦੇ ਨਤੀਜੇ ਵਜੋਂ ਹੁਣ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਇਤਿਹਾਸਕ ਪਹਿਲ ਦੀ ਖੁਸ਼ੀ ਵਿਚ ਇਲਾਕਾ ਵਾਸੀਆਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਤੇ ਪਟਿਆਲਾ ਦੇ ਹਰ ਇਲਾਕੇ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਉਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਲੋਕ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ ਦੇ ਅਹੁਦਿਆਂ ਦੀ ਨਿਯੁਕਤੀ ਨਾ ਕਰਨਾ ਮੰਦਭਾਗਾ-ਰਟੋਲ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਨੂੰ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ’ਤੇ ਪ੍ਰਨੀਤ ਕੌਰ ਤੇ ਜੈ ਇੰਦਰ ਕੌਰ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।