12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਕੀਤੀ ਰਵਾਨਾ

ਅਜੀਤ ਡੈਸਕ 19-07-2026
ਪਟਿਆਲਾ, 18 ਜੁਲਾਈ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਸਥਾਨਕ ਵਾਰਡ ਨੰਬਰ 47 ਸ਼ੇਰੇ ਪੰਜਾਬ ਮਾਰਕੀਟ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੱਸ ਰਵਾਨਾ ਕੀਤੀ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ, ਆਰਤੀ ਗੁਪਤਾ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਲੱਕੀ ਗੁਪਤਾ ਸਾਬਕਾ ਕੌਂਸਲਰ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕੇ ਵਧੀਆ ਹੋਟਲ ਵਿਚ ਖਾਣਾ ਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿ੍ਆਂਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਗਿਆ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ, ਜਿਨ੍ਹਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਵਿਖੇ ਸੰਗਤਾਂ ਵੱਡੀ ਗਿਣਤੀ ’ਚ ਹੋਈਆਂ ਨਤਮਸਤਕ ਅਗਲੀ ਖ਼ਬਰ ਦਮਨਹੇੜੀ ਦੁਕਾਨਾਂ ’ਤੇ ਕਬਜ਼ਾ ਕਰਨ ਦੇ ਮਾਮਲੇ ’ਚ ਕ੍ਰਾਈਮ ਬਰਾਂਚ ਵਲੋਂ 5 ਨਾਮਜ਼ਦ ਸਣੇ 20 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।