12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਕਰਮਚਾਰੀਆਂ ਨੇ ਸ਼ਹਿਰ ’ਚ ਕੱਢਿਆ ਰੋਸ ਮਾਰਚ, ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 19-07-2026
ਬਨੂੜ, 18 ਜੁਲਾਈ (ਭੁਪਿੰਦਰ ਸਿੰਘ)-ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ। ਇਹ ਮਾਰਚ ਗੁੱਗਾ ਮਾੜੀ ਗਰਾਊਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰ, ਐਮ. ਸੀ. ਰੋਡ ਤੋਂ ਹੁੰਦਾ ਹੋਇਆ ਵਾਪਸ ਗੁੱਗਾ ਮਾੜੀ ਗਰਾਊਂਡ ਵਿਖੇ ਸਮਾਪਤ ਹੋਇਆ। ਮਾਰਚ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਨੇ ਆਪਣੇ ਹੱਥਾਂ ਵਿਚ ਕਾਲ਼ੀਆਂ ਝੰਡੀਆ ਫੜੀ ਹੋਈਆਂ ਸਨ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣੀਆਂ ਹੱਕੀ ਮੰਗਾਂ ਜਲਦੀ ਪੂਰੀਆਂ ਕਰਨ ਦੀ ਮੰਗ ਕਰ ਰਹੇ ਸਨ। ਪੰਜਾਬ ਸਟੇਟ ਕਰਮਚਾਰੀ ਦਲ ਦੇ ਪ੍ਰਧਾਨ ਤੇ ਸੇਵਾ ਮੁਕਤ ਕਰਮਚਾਰੀ ਸ਼ਾਦੀ ਰਾਮ ਬੂਟਾ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਅਧੀਨ ਕਰਮਚਾਰੀਆਂ ਦੇ ਬਕਾਏ ਅਜੇ ਤੱਕ ਜਾਰੀ ਨਹੀਂ ਕੀਤੇ ਗਏ ਹਨ, ਜਿਸ ਕਾਰਨ ਹਜ਼ਾਰਾਂ ਕਰਮਚਾਰੀਆਂ ਨੂੰ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ, ਕਰਮਚਾਰੀਆਂ ਲਈ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ।
ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਲੜ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਸਵੀਕਾਰ ਨਾ ਕੀਤਾ ਤਾਂ ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਤੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਵਿਸ਼ਾਲ ਅੰਦੋਲਨ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਪੀ. ਪੀ. ਸੀ. ਬੀ. ਦੇ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਨੇ ਫੜੀ ਰਫ਼ਤਾਰ, ਸਾਫ਼-ਸੁਥਰੀਆਂ ਸੜਕਾਂ ਲਈ ਨਾਗਰਿਕ, ਵਿਦਿਆਰਥੀ... ਅਗਲੀ ਖ਼ਬਰ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਵਿਖੇ ਸੰਗਤਾਂ ਵੱਡੀ ਗਿਣਤੀ ’ਚ ਹੋਈਆਂ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।