ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡਾਂ ’ਚ 86.22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨx
ਅਜੀਤ ਡੈਸਕ
19-07-2026
ਉਨ੍ਹਾਂ ਨੇ ਦੱਸਿਆ ਕਿ ਇਲਾਕਾ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਇਨ੍ਹਾਂ ਫਿਰਨੀਆਂ ਦੀ ਉਸਾਰੀ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਬਹੁਤ ਬੁਰੀ ਹੋ ਗਈ ਸੀ, ਜਿਸ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਣ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਿਤਾ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਮੌਕੇ ਤਰਲੋਚਨ ਸਿੰਘ ਸਰਪੰਚ ਰੱਖੜਾ, ਗੁਰਜੀਤ ਸਿੰਘ ਸਰਪੰਚ ਦਦਹੇੜਾ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਬਹਾਦਰ ਸਿੰਘ ਸਰਪੰਚ ਦੁਘਾਟ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਨਾ, ਪ੍ਰੇਮ ਸਿੰਘ ਸਰਪੰਚ ਖੇੜੀ ਮੁਸਲਮਾਨੀਆਂ, ਰਾਜੀਵ ਕੁਮਾਰ ਸਰਪੰਚ ਸੋਜਾ, ਪਰਗਟ ਸਿੰਘ ਸਰਪੰਚ ਮੁੰਡਖੇੜਾ, ਪਰਗਟ ਸਿੰਘ ਅਗੇਤੀ, ਗੁਲਜ਼ਾਰ ਦੁਘਾਟ, ਪਰਗਟ ਬਲਾਕ ਪ੍ਰਧਾਨ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ, ਹੇਮਇੰਦਰ ਸਿੰਘ ਮਾਲੋਮਾਜਰਾ, ਗੁਰਜੀਤ ਸਿੰਘ ਇੰਦਰਪੁਰਾ, ਮਦਨ ਸਿੰਘ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਸੁਰਿੰਦਰ ਕੌਰ, ਅਮਰਦੀਪ, ਸੁਖੀ, ਪਰਮਿੰਦਰ ਮੰਦੋੜ, ਗੁਰਸੇਵਕ ਸਿੰਘ ਮੰਡੋੜ, ਮਨਜਿੰਦਰ ਸਿੰਘ ਢਕੜੱਬਾ, ਹਰਬੰਸ ਢਕੜੱਬਾ, ਗੁਰਪ੍ਰੀਤ ਸਿੰਘ ਕਲਿਆਣ, ਕੁਲਵਿੰਦਰ ਸਿੰਘ ਕਲਿਆਣ, ਰਾਣਾ ਰੱਖੜਾ, ਨਿਰਭੈ ਸਿੰਘ, ਸਾਹਿਲ ਰੋਣੀ, ਅੰਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਸਤਨਾਮ ਸਿੰਘ ਐਸ.ਡੀ.ਓ. ਸਮੇਤ ਸਮੂਹ ਇਲਾਕਾ ਨਿਵਾਸੀ ਅਤੇ ਮੰਡੀ ਬੋਰਡ ਦੇ ਅਧਿਕਾਰੀ ਮੌਜੂਦ ਰਹੇ।