10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਉਪ ਮੰਡਲ ਮੈਜਿਸਟ੍ਰੇਟ ਸੋਮਲ ਤੇ ਐਸ. ਐਮ. ਓ. ਡਾ. ਗੋਇਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਚੈਕਿੰਗ

ਅਜੀਤ ਡੈਸਕ 19-07-2026
ਨਾਭਾ, 18 ਜੁਲਾਈ (ਜਗਨਾਰ ਸਿੰਘ ਦੁਲੱਦੀ)-ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ, ਸਿਵਲ ਹਸਪਤਾਲ ਨਾਭਾ ਦੇ ਐਸ. ਐਮ. ਓ. ਡਾ. ਵੀਨੂੰ ਗੋਇਲ ਤੇ ਉਪ ਮੰਡਲ ਮੈਜਿਸਟ੍ਰੇਟ ਏ. ਪੀ. ਸਿੰਘ ਸੋਮਲ ਦੀ ਅਗਵਾਈ ਹੇਠ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਨਾਭਾ ਸ਼ਹਿਰ ਦੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਵਿਚ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ 25 ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ 12 ਥਾਵਾਂ ਤੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ‘ਤੇ ਹੀ ਲਾਰਵੀਸਾਈਡ ਸਪਰੇਅ ਕਰਕੇ ਨਸ਼ਟ ਕਰਵਾਇਆ ਗਿਆ। ਇਸੇ ਤਰ੍ਹਾਂ ਨਾਭਾ ਸ਼ਹਿਰ ’ਚ ਤਾਇਨਾਤ 10 ਸਿਹਤ ਟੀਮਾਂ ਵਲੋਂ 17 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਤੇ ਕਲੀਨਿਕਾਂ ਦੀ ਜਾਂਚ ਕੀਤੀ ਗਈ, ਜਿਥੇ 15 ਥਾਵਾਂ ਤੋਂ ਲਾਰਵਾ ਮਿਲਿਆ, ਜਿਸ ਨੂੰ ਤੁਰੰਤ ਨਸ਼ਟ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਏਜਿਪਟਾਈ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਤੇ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਜਗਸੀਰ ਸਿੰਘ, ਐਮ. ਪੀ. ਐਚ. ਡਬਲਿਊ. ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ। ਇਸ ਮੌਕੇ ਚਮਕੌਰ ਸਿੰਘ, ਹੈਲਥ ਸੁਪਰਵਾਈਜ਼ਰ ਨੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਇੰਦਰਪਾਲ ਸਿੰਘ, ਜਗਸੀਰ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ, ਸੁਖਵੀਰ ਸਿੰਘ, ਹਰਦੀਪ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਤੇ ਧੀਰਜ ਸ਼ਰਮਾ (ਸਾਰੇ ਐਮ.ਪੀ.ਐਚ.ਡਬਲਿਊ.), ਰਣਵੀਰ ਸਿੰਘ, ਕਰਨੈਲ ਸਿੰਘ, ਤੇਜਿੰਦਰ ਸਿੰਘ ਅਤੇ ਬ੍ਰੀਫ਼ਿੰਗ ਚੈਕਰ ਹਾਜ਼ਰ ਸਨ, ਜਿਨ੍ਹਾਂ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਕਰਨ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ।
ਪਿਛਲੀ ਖ਼ਬਰ ਦੇਵੀਗੜ੍ਹ-ਭੰਬੂਆਂ ਸੜਕ ਦੀ ਹੋਈ ਕਾਇਆ-ਕਲਪ, ਸੜਕ ’ਤੇ ਪੱਥਰ ਪਾਏ ਜਾਣ ਨਾਲ ਇਲਾਕਾ ਵਾਸੀਆਂ ‘ਚ ਖੁਸ਼ੀ ਅਗਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡਾਂ ’ਚ 86.22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨx

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।