ਨਾਭਾ, 18 ਜੁਲਾਈ (ਵਰਿੰਦਰ ਵਰਮਾ)-ਕਾਂਗਰਸ ਪਾਰਟੀ ’ਚ ਲੰਮੇ ਸਮੇਂ ਤੋਂ ਸੇਵਾਵਾ ਨਿਭਾ ਰਹੇ ਟਕਸਾਲੀ ਕਾਂਗਰਸੀ ਆਗੂ ਬਲਜੀਤ ਸਿੰਘ ਥੂਹੀ ਨੂੰ ਹਾਈਕਮਾਨ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸਿਫਾਰਸ਼ ਤੇ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪਟਿਆਲਾ ਦੇ ਵਾਈਸ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਨਵ ਨਿਯੁਕਤ ਵਾਈਸ ਪ੍ਰਧਾਨ ਬਲਜੀਤ ਸਿੰਘ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਕਿਸਾਨ ਸੈੱਲ ਜ਼ਿਲ੍ਹਾ ਪ੍ਰਧਾਨ ਰਘਬੀਰ ਸਿੰਘ ਖੱਟੜਾ ਸਮੇਤ ਸਮੁਹ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮਿਲੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਵਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸੂਬਾ ਪੰਜਾਬ ਵਿਚ ਸਰਕਾਰ ਬਣਾਵੇਗੀ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਵ ਨਿਯੁਕਤ ਜ਼ਿਲ੍ਹਾ ਵਾਈਸ ਪ੍ਰੈਜ਼ੀਡੈਂਟ ਬਲਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਪਿਆ ਅਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਤੇ ਇਮਾਨਦਾਰ ਵਰਕਰਾਂ ਤੇ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਬਲਾਕ ਸੰਮਤੀ ਮੈਬਰ ਇੰਦਰਜੀਤ ਸਿੰਘ ਚੀਕੂ, ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਘਗਲਾ, ਚਰਨਜੀਤ ਬਾਤਿਸ਼, ਬਾਬਾ ਬਚਿੱਤਰ ਸਿੰਘ ਆਦਿ ਆਗੂ ਹਾਜ਼ਰ ਸਨ।