08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਾਤੜਾਂ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕੀਤੇ ਵੱਖ-ਵੱਖ ਕੇਸ ਦਰਜ

ਅਜੀਤ ਡੈਸਕ 21-07-2026
ਪਾਤੜਾਂ, 20 ਜੁਲਾਈ (ਖਾਲਸਾ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਅਤੇ ਫੜੇ ਗਏ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਡੀ. ਐਸ. ਪੀ. ਪਾਤੜਾਂ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵਲੋਂ ਪਾਤੜਾਂ ਤੇ ਨਾਲ ਲੱਗਦੇ ਇਲਾਕਿਆਂ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਇੰਸਪੈਕਟਰ ਗਗਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਪਾਤੜਾਂ ਵਲੋਂ ਨਸ਼ਾ ਰੋਕਣ ਸੰਬੰਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੌਰਾਨ ਸਿਟੀ ਪੁਲਿਸ ਚੌਕੀ ਇੰਚਾਰਜ ਜੱਜਵੀਰ ਸਿੰਘ ਪੁਲਿਸ ਪਾਰਟੀ ਨਾਲ ਖੇਡ ਸਟੇਡੀਅਮ ਪਿੰਡ ਪਾਤੜਾਂ ਵੱਲ ਨੂੰ ਜਾ ਰਹੇ ਸੀ, ਜਿਥੇ ਤਿੰਨ ਨੌਜਵਾਨ ਵਿਅਕਤੀ ਸਟੇਡੀਅਮ ਦੀ ਕੰਧ ਦੇ ਨਾਲ ਮੋਟਰਸਾਈਕਲ ਲਗਾ ਕੇ ਖੜ੍ਹੇ ਸੀ, ਜਿਨ੍ਹਾਂ ਕੋਲੋਂ 78 ਗ੍ਰਾਮ ਭੂਰੇ ਰੰਗ ਦੀ ਡਲੀਆ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨ ਵਿਅਕਤੀਆਂ ਦੀ ਪਹਿਚਾਣ ਨਵਜੋਤ ਸਿੰਘ, ਰਵਿੰਦਰ ਸਿੰਘ ਤੇ ਸੁਖਦੇਵ ਸਿੰਘ ਵਾਸੀਆਨ ਪਾਤੜਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਕਥਿਤ ਦੋਸ਼ੀਆਂ ਵਲੋਂ ਇਹ ਨਸ਼ੀਲਾ ਪਦਾਰਥ ਅੰਮ੍ਰਿਤਸਰ ਤੋਂ ਕਿਸੇ ਨਾਮਲੂਮ ਵਿਅਕਤੀ ਕੋਲੋਂ ਲਿਆ ਕੇ ਪਾਤੜਾਂ ਇਲਾਕੇ ਵਿਚ ਸਪਲਾਈ ਕੀਤਾ ਜਾਂਦਾ ਸੀ। ਦੂਜੇ ਮੁਕੱਦਮੇ ਸੰਬੰਧੀ ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਸਬ ਇੰਸਪੈਕਟਰ ਕੁਲਦੀਪ ਸਿੰਘ ਥਾਣਾ ਪਾਤੜਾਂ ਸਮੇਤ ਪੁਲਿਸ ਪਾਰਟੀ ਸਮੇਤ ਦੁਗਾਲ ਨਿਆਲ ਬਾਈਪਾਸ ਪਿੰਡ ਨਿਆਲ ਵਿਖੇ ਮੌਜੂਦ ਸੀ ਤਾਂ ਪਿੰਡ ਦੁਗਾਲ ਵਲੋਂ ਆਉਂਦੀ ਕਾਰ ਨੂੰ ਰੋਕ ਕੇ ਚੈੱਕ ਕੀਤਾ ਤਾਂ ਕਾਰ ਚਾਲਕ ਹਰਪ੍ਰੀਤ ਸਿੰਘ ਉਰਫ਼ ਹੈਰੀ ਵਾਸੀ ਭਕਨਾ ਕਲਾਂ ਥਾਣਾ ਘਰਿੰਡਾ ਜ਼ਿਲ੍ਹਾ ਸ੍ਰੀ ਅਮ੍ਰਿਤਸਰ ਦੀ ਕਾਰ ਦੀ ਚੈਕਿੰਗ ਦੌਰਾਨ ਕਾਰ ਦੀ ਡਰਾਇਵਰ ਸਾਇਡ ਵਾਲੀ ਤਾਕੀ ’ਚੋਂ 100 ਗ੍ਰਾਮ ਹੈਰੋਇਨ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਨਾਂ ਮਾਮਲਿਆਂ ਵਿਚ ਪੁਲਿਸ ਨੇ ਕੇਸ ਦਰਜ ਕਰਕੇ ਚਾਰ ਵਿਅਕਤੀਆਂ ਨੂੰ ਕਾਬੂ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਨੇ ਅਜੀਤ ਨਗਰ ਵਿਖੇ ਨਾਜਾਇਜ਼ ਝੁੱਗੀਆਂ ’ਤੇ ਚਲਾਇਆ ਪੀਲਾ ਪੰਜਾ ਅਗਲੀ ਖ਼ਬਰ ਨਗਰ ਨਿਗਮ ਪਟਿਆਲਾ ਦੀ ਐਫ. ਐਂਡ ਸੀ. ਸੀ. ਮੀਟਿੰਗ : 13 ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।