08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬੁੱਢਾ ਦਲ ਪਬਲਿਕ ਸਕੂਲ ਵਿਚ ਮਿਸ਼ਨ ਹਰਿਆਲੀ ਤਹਿਤ ਲਗਾਏ ਬੂਟੇ

ਅਜੀਤ ਡੈਸਕ 21-07-2026
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਤੇ ਬੁੱਢਾ ਦਲ ਪਬਲਿਕ ਸਕੂਲ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਪਬਲਿਕ ਸਕੂਲ ਵਿਖੇ ਮਿਸ਼ਨ ਹਰਿਆਲੀ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਸਿੱਖਿਆ ਨਿਰਦੇਸ਼ਕ ਤੇ ਸਲਾਹਕਾਰ ਐਡਵੋਕੇਟ ਕਰਨ ਰਾਜਬੀਰ ਸਿੰਘ ਦੀ ਅਗਵਾਈ ਹੇਠ 100 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ। ਇਸ ਦਾ ਮੁੱਖ ਉਦੇਸ਼ ਵਾਤਾਵਰਨ ਪ੍ਰਤੀ ਵਿਦਿਆਰਥੀਆਂ ਦੀ ਜਾਗਰੂਕਤਾ ਵਧਾਉਣਾ, ਪ੍ਰਦੂਸ਼ਣ ਨਾਲ ਲੜਨਾ ਤੇ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਕਰਨ ਰਾਜਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਬੂਟਿਆਂ ਦੀ ਸੰਭਾਲ ਕਰਨ ਤੇ ਵਾਤਾਵਰਨ ਸੰਭਾਲ ਸੰਬੰਧੀ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਬੁੱਢਾ ਦਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਤੇ ਜੂਨੀਅਰ ਵਿੰਗ ਦੇ ਇੰਚਾਰਜ ਸ੍ਰੀਮਤੀ ਭਾਰਤੀ ਕਵਾਤਰਾ ਨੇ ਵੀ ਬੂਟੇ ਲਗਾਏ ਤੇ ਵਿਦਿਆਰਥੀਆਂ ਨੂੰ ਕੁਦਰਤ ਨੂੰ ਸਾਂਭਣ ਅਤੇ ਇਸ ਦੀ ਜ਼ਿੰਮੇਵਾਰੀ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਨਵੀਂ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਨਕਦੀ ਸਮੇਤ ਕੇਲੇ ਵੀ ਲੁੱਟ ਕੇ ਲੈ ਗਏ ਲੁਟੇਰੇ-ਕੋਤਵਾਲੀ ਪੁਲਿਸ ਨੇ 24 ਘੰਟਿਆ ’ਚ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।