08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਨਵੀਂ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦਾ ਸਨਮਾਨ

ਅਜੀਤ ਡੈਸਕ 21-07-2026
ਪਟਿਆਲਾ, 20 ਜੁਲਾਈ (ਗੁਰਵਿੰਦਰ ਸਿੰਘ ਔਲਖ)-ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਦੇ ਵਾਈਸ ਚੇਅਰਮੈਨ ਐਮ. ਡੀ. ਚਹਿਲ ਵਲੋਂ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਦੇ ਨਵੇਂ ਨਿਯੁਕਤ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦਾ ਬੁੱਕਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਐਮ. ਡੀ. ਚਹਿਲ ਨੇ ਡਾ. ਹਰਮਨਪ੍ਰੀਤ ਕੌਰ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਨਾ ਸਿਰਫ਼ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਤੇ ਸਰੀਰਕ ਸਿੱਖਿਆ ਨਾਲ ਸੰਬੰਧਿਤ ਹੋਰ ਕਾਲਜਾਂ ਨੂੰ ਵੀ ਇਕ ਨਵੀਂ ਦਿਸ਼ਾ ਤੇ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਡਾ. ਹਰਮਨਪ੍ਰੀਤ ਕੌਰ ਦੇ ਤਜਰਬੇ, ਪ੍ਰਬੰਧਕੀ ਯੋਗਤਾ ਤੇ ਦੂਰਅੰਦੇਸ਼ੀ ਸਦਕਾ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਹੋਰ ਉਸਾਰੂ ਕਾਰਜ ਹੋਣ ਦੀ ਉਮੀਦ ਹੈ। ਡਾ. ਹਰਮਨਪ੍ਰੀਤ ਕੌਰ ਨੇ ਸਨਮਾਨ ਲਈ ਐਮ.ਡੀ. ਚਹਿਲ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ, ਸਮਰਪਣ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸ਼ਹਿਰਾਂ ਤੇ ਪਿੰਡਾਂ ’ਚ ਤਾਰਾਂ ਦੇ ਜਾਲ ਤੋਂ ਮੁਕਤੀ ਦਿਵਾਏਗੀ ‘ਆਪ’ ਸਰਕਾਰ-ਸੰਨੀ ਢਿੱਲੋਂ ਅਗਲੀ ਖ਼ਬਰ ਬੁੱਢਾ ਦਲ ਪਬਲਿਕ ਸਕੂਲ ਵਿਚ ਮਿਸ਼ਨ ਹਰਿਆਲੀ ਤਹਿਤ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।