08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸ਼ਹਿਰਾਂ ਤੇ ਪਿੰਡਾਂ ’ਚ ਤਾਰਾਂ ਦੇ ਜਾਲ ਤੋਂ ਮੁਕਤੀ ਦਿਵਾਏਗੀ ‘ਆਪ’ ਸਰਕਾਰ-ਸੰਨੀ ਢਿੱਲੋਂ

ਅਜੀਤ ਡੈਸਕ 21-07-2026
ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਭਰ ਦੇ ਸ਼ਹਿਰਾਂ ਤੇ ਪਿੰਡਾਂ ਵਿਚ ਬਿਜਲੀ ਦੀਆਂ ਤਾਰਾਂ ਦੇ ਜਾਲ ਤੋਂ ਇਲਾਵਾ ਕੇਬਲ, ਇਟਰਨੈੱਟ ਤੇ ਹੋਰ ਕਈ ਪ੍ਰਕਾਰ ਦੀਆਂ ਤਾਰਾਂ ਤੇ ਖੰਭਿਆਂ ਨਾਲ ਰਾਹਗੀਰਾਂ ਨੂੰ ਰੋਜ਼ਾਨਾ ਦਿੱਕਤਾਂ ਆਉਂਦੀਆਂ ਹਨ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਵਿਉਂਤਬੰਦੀ ਲਗਪਗ ਮੁਕੰਮਲ ਕਰ ਲਈ ਗਈ ਹੈ, ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ’ਚ ਤਾਰਾਂ ਨੂੰ ਆਉਣ ਵਾਲੇ ਪੰਜ ਸਾਲਾ ’ਚ ਅੰਡਰਗਰਾਊਂਡ ਕਰਨ ਦੀ ਵਿਉਂਤਬੰਦੀ ਹੈ। ਇਹ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਸਨਦੀਪ ਸਿੰਘ ਸੰਨੀ ਢਿੱਲੋਂ ਨੇ ਕਿਹਾ ਕਿ ਉਹ ਜਦੋਂ ਸ਼ਹਿਰ ’ਚ ਘੁੰਮਦੇ ਹਨ ਤਾਂ ਦੇਖਦੇ ਹਨ ਕਿ ਸ਼ਹਿਰ ਦੀਆਂ ਬਿਜਲੀ ਦੀਆਂ ਤਾਰਾਂ ਤੋਂ ਇਲਾਵਾ ਹੋਰ ਅਨੇਕਾਂ ਤਾਰਾਂ ਖੰਭਿਆਂ ’ਤੇ ਬੰਨੀਆਂ ਤੇ ਲਟਕ ਰਹੀਆਂ ਹਨ, ਜਿਸ ਕਾਰਨ ਸ਼ਹਿਰ ਦੀ ਖ਼ੂਬਸੂਰਤੀ ਤਾਂ ਖ਼ਰਾਬ ਹੁੰਦੀ ਹੀ ਹੈ ਇਸ ਦੇ ਨਾਲ ਹੀ ਪੰਛੀ ਵੀ ਇਨ੍ਹਾਂ ਤਾਰਾਂ ’ਚ ਫਸ ਜਾਂਦੇ ਹਨ। ਕਈ ਥਾਵਾਂ ’ਤੇ ਇਹ ਤਾਰਾਂ ਦੇ ਏਨੇ ਵੱਡੇ ਗੁੱਛੇ ਬਣੇ ਹੁੰਦੇ ਹਨ ਕਿ ਉਹ ਹੇਠਾਂ ਤਕ ਲਟਕ ਰਹੀਆਂ ਹੁੰਦੀਆਂ ਹਨ। ਸ. ਢਿੱਲੋਂ ਨੇ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਪਹਿਲਾਂ ਪਿੰਡਾਂ ’ਚ ਲੱਗੀਆਂ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕੀਤਾ ਜਾਵੇਗਾ ਤੇ ਬਾਅਦ ’ਚ ਸ਼ਹਿਰਾਂ ’ਚ ਬੇਲੋੜੀਆਂ ਤਾਰਾਂ ਨੂੰ ਵੀ ਧਰਤੀ ਅੰਦਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਮੁਕੰਮਲ ਹੋਣ ਦੇ ਨਾਲ ਸ਼ਹਿਰ ਦੀ ਖ਼ੂਬਸੂਰਤੀ ਵਧੇਗੀ।
ਪਿਛਲੀ ਖ਼ਬਰ ਬਰਸਾਤ ਦੇ ਮੌਸਮ ’ਚ ਧਰਤੀ ਨੂੰ ਹਰਾ ਭਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ-ਥਾਣੇਦਾਰ ਨਰਿੰਦਰ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਨਵੀਂ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।