22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਮਾਣਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ, ਭੁੱਖ ਹੜਤਾਲ ’ਤੇ ਬੈਠਣਗੇ 5 ਵਕੀਲ

ਅਜੀਤ ਡੈਸਕ 22-07-2026
ਸਮਾਣਾ, 21 ਜੁਲਾਈ (ਸਾਹਿਬ ਸਿੰਘ)-ਬਾਰ ਐਸੋਸੀਏਸ਼ਨ ਸਮਾਣਾ ਦੀ ਕਾਰਜਕਾਰਨੀ ਦੀ ਬੈਠਕ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਲਏ ਗਏ ਫ਼ੈਸਲਿਆਂ ਨੂੰ ਸਰਬਸੰਮਤੀ ਨਾਲ ਲਾਗੂ ਕਰਨ ਦਾ ਮਤਾ ਪਾਸ ਕੀਤਾ ਗਿਆ। ਮਤੇ ਅਨੁਸਾਰ ‘ਲੀਗਲ ਏਡ ਡਿਫੈਂਸ ਕੌਂਸਲ’ ਪ੍ਰਣਾਲੀ ਦੇ ਵਿਰੋਧ ਵਿਚ 22 ਅਤੇ 23 ਜੁਲਾਈ ਤੋਂ ‘ਨੋ ਵਰਕ ਡੇ’ ਅਣਮਿਥੇ ਸਮੇਂ ਤੱਕ ਜਾਰੀ ਰਹੇਗਾ, ਜਦ ਤੱਕ ਮੌਜੂਦਾ ਨੀਤੀ ਨੂੰ ਵਾਪਸ ਲੈਣ ਸਬੰਧੀ ਉਚਿੱਤ ਫ਼ੈਸਲਾ ਨਹੀਂ ਹੁੰਦਾ। ਇਸ ਦੌਰਾਨ ਮਤੇ ਦੀ ਉਲੰਘਣਾ ਕਰਨ ਵਾਲੇ ਮੈਂਬਰ ’ਤੇ 5,000 ਰੁਪਏ ਜੁਰਮਾਨਾ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਇਹ ਕਦਮ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਚੱਲ ਰਹੇ ਸਾਂਝੇ ਅੰਦੋਲਨ ਦਾ ਹਿੱਸਾ ਹੈ। ਇਸੇ ਦੌਰਾਨ ਬਾਰ ਐਸੋਸੀਏਸ਼ਨ ਸਮਾਣਾ ਨੇ 22 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਨਿਆਇਕ ਅਦਾਲਤ ਕੰਪਲੈਕਸ ਸਮਾਣਾ ਵਿਚ ਸਿਸਟਮ ਦੇ ਵਿਰੋਧ ਵਿਚ ਸ਼ਾਂਤਮਈ ਭੁੱਖ ਹੜਤਾਲ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਭੁੱਖ ਹੜਤਾਲ ਵਿਚ ਬਾਰ ਦੇ ਸਕੱਤਰ ਐਡਵੋਕੇਟ ਕਸ਼ਮੀਰ ਸਿੰਘ ਚੁੰਬਰ, ਹਰਿੰਦਰਪਾਲ ਸਿੰਘ, ਰੋਮੀ ਵਡੇਰਾ, ਜਸਵਿੰਦਰ ਸਿੰਘ ਗੋਲਨ, ਅਰਸ਼ ਸਾਥੀ, ਨਿਰਲੇਪ ਕੌਰ ਐਡਵੋਕੇਟ ਅਤੇ ਰੋਜ਼ੀ ਅਰੋੜਾ ਸਵੈ-ਇੱਛਾ ਨਾਲ ਹਿੱਸਾ ਲੈਣਗੇ। ਬਾਰ ਐਸੋਸੀਏਸ਼ਨ ਨੇ ਸਮੂਹ ਵਕੀਲ ਭਾਈਚਾਰੇ ਅਤੇ ਆਮ ਲੋਕਾਂ ਨੂੰ ਇਸ ਲੋਕਤੰਤਰੀ ਅਤੇ ਸ਼ਾਂਤਮਈ ਅੰਦੋਲਨ ਦੇ ਸਮਰਥਨ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਬਰਸਾਤ ਦਾ ਮੌਸਮ ਸ਼ੁਰੂ ਪਰ ਚੌਏ ’ਚ ਜੰਗਲੀ ਬੂਟੀ ਦੀ ਨਹੀਂ ਹੋਈ ਸਫ਼ਾਈ- ਧਰਮਸੋਤ ਅਗਲੀ ਖ਼ਬਰ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ 1100 ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।