23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਸਰਕਾਰ ਵਲੋਂ ਵਿਕਾਸ ਗੋਇਲ ਅਗਰਵਾਲ ਵੈੱਲਫੇਅਰ ਵਿਕਾਸ ਬੋਰਡ ਹਲਕਾ ਨਾਭਾ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 22-07-2026
ਨਾਭਾ, 21 ਜੁਲਾਈ (ਵਰਿੰਦਰ ਵਰਮਾ)-ਪਿਛਲੇ ਦਿਨੀਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੱਖ-ਵੱਖ ਵਿੰਗਾਂ ਦੇ ਨਿਯੁਕਤ ਕੀਤੇ ਗਏ ਚੇਅਰਮੈਨਾਂ ਵਿਚ ਅਗਰਵਾਲ ਵੈਲਫੇਅਰ ਵਿਕਾਸ ਬੋਰਡ ਹਲਕਾ ਨਾਭਾ ਦੇ ਨਿਯੁਕਤ ਹੋਏ ਚੇਅਰਮੈਨ ਵਿਕਾਸ ਗੋਇਲ ਦਾ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਮਾਜ ਸੇਵੀ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਨਵੇਂ ਚਿਹਰਿਆਂ ਨੂੰ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਵਿਕਾਸ ਗੋਇਲ ਜੋ ਸ਼ਹਿਰ ਵਿੱਚ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਸਮੇਂ-ਸਮੇਂ ਅਨੁਸਾਰ ਸਮਾਜ ਸੇਵਾ ਲਈ ਤੱਤਪਰ ਰਹਿੰਦੇ ਹਨ ਜੋ ਸ਼ਹਿਰ ਦੀਆਂ ਨਾਮੀ ਹਸਤੀਆਂ ਵਿਚ ਆਪਣਾ ਚੰਗਾ ਅਸਰਰਸੂਖ ਰੱਖਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਨ੍ਹਾਂ ਨੇ ਆਪਣਾ ਬਣਦਾ ਯੋਗਦਾਨ ਪਾਇਆ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸ਼ਹਿਰ ਅਤੇ ਹਲਕੇ ਦੇ ਲੋਕਾਂ ਵਿੱਚ ਖ਼ਾਸਕਰ ਨੌਜਵਾਨ ਵਰਗ ਵਿਚ ਖ਼ੁਸ਼ੀ ਦੀ ਲਹਿਰ ਹੈ। ਨਵ ਨਿਯੁਕਤ ਚੇਅਰਮੈਨ ਵਿਕਾਸ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਜ਼ਿਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਮ ਆਦਮੀ ਪਾਰਟੀ ਦੀ ਚੜਦੀਕਲਾ ਲਈ ਹੋਰ ਤਤਪਰ ਹੋ ਕੇ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਹਰਦੀਪ ਸਿੰਘ ਬੁੱਟਰ, ਲਖਵਿੰਦਰ ਸਿੰਘ ਲੱਕੀ, ਪ੍ਰੋਂ. ਦੀਪਕ ਕੌਂਸਲ, ਲਾਲੀ ਫਤਿਹਪੁਰ, ਪਰਮਿੰਦਰ ਸਿੰਘ ਭੰਗੂ, ਦਲਜੀਤ ਸਿੰਘ ਬਾਜਵਾ, ਲਾਡੀ ਖਹਿਰਾ, ਜਸਕਰਨਵੀਰ ਸਿੰਘ ਤੇਜੇ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕ 2027 ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਰਕਾਰ ਬਣਾਉਣਗੇ -ਖ਼ਾਲਸਾ, ਲੌਟ ਅਗਲੀ ਖ਼ਬਰ ਆਰ.ਟੀ.ਏ. ਦੀ ਵਿਸ਼ੇਸ਼ ਚੈਕਿੰਗ, 28 ਵਾਹਨਾਂ ਦੇ 7.82 ਲੱਖ ਦੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।