08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕ ਦੇਵ ਮਾਨ ਨੇ ਵੱਖ-ਵੱਖ ਕਾਲੋਨੀਆਂ ’ਚ ਕੀਤੀ ਲੋਕ ਮਿਲਣੀ

ਅਜੀਤ ਡੈਸਕ 23-07-2026
ਨਾਭਾ, 22 ਜੁਲਾਈ (ਵਰਿੰਦਰ ਵਰਮਾ)-ਹਲਕਾ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਸ਼ਹਿਰ ਨਾਭਾ ਦੀ ਏਕਤਾ ਕਾਲੋਨੀ, ਸ਼ਰਧਾ ਕਾਲੋਨੀ ਅਤੇ ਗੋਬਿੰਦ ਨਗਰ ਵਿਚ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ, ਇਸ ਦੌਰਾਨ ਵਿਧਾਇਕ ਦੇਵ ਮਾਨ ਨੇ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਅਤੇ ਸ਼ਹਿਰੀ ਇਲਾਕੇ ਵਿਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸੁੱਖੇਵਾਲ, ਭੁਪਿੰਦਰ ਸਿੰਘ ਕਲਰ ਮਾਜਰੀ ਵਾਈਸ ਚੇਅਰਮੈਨ ਬਲਾਕ ਸੰਮਤੀ, ਜਸਵੀਰ ਸਿੰਘ ਛਿੰਦਾ, ਸਿਮਰਨ ਚੌਹਾਨ, ਆਦਿ ਤੋ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਅਵਤਾਰ ਸਿੰਘ ਨੰਨੜੇ ਵਲੋਂ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਅੰਮ੍ਰਿਤਾ ਪ੍ਰੀਤਮ ਨੂੰ ਸਮਰਪਿਤ ‘ਸਾਵਣ ਕਵੀ ਦਰਬਾਰ’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।