08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਜਨਗਣਨਾ ’ਚ ਯੋਗਦਾਨ ਪਾਉਣ ਵਾਲੇ ਪੰਜਾਬੀ ‘ਵਰਸਿਟੀ ਕਰਮਚਾਰੀਆਂ ਦਾ ਕੀਤਾ ਸਨਮਾਨ

ਅਜੀਤ ਡੈਸਕ 23-07-2026
ਪਟਿਆਲਾ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਉਨ੍ਹਾਂ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਜਿਨ੍ਹਾਂ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ਼ ਜਨਗਣਨਾ 2027 ਦੇ ਪਹਿਲੇ ਪੜਾਅ ਦੌਰਾਨ ਘਰਾਂ ਦੀ ਸੂਚੀਕਰਨ ਕਾਰਵਾਈ ਵਿਚ ਯੋਗਦਾਨ ਪਾਇਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਇਸ ਪ੍ਰਕਿਰਿਆ ਵਿਚ ਯੂਨੀਵਰਸਿਟੀ ਦੇ ਸਬੰਧਤ ਕਰਮਚਾਰੀਆਂ ਵਲੋਂ ਦਿਖਾਈ ਗਈ ਪੇਸ਼ੇਵਰ ਪਹੁੰਚ ਸ਼ਲਾਘਾਯੋਗ ਹੈ। ਡੀਨ, ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਇਸ ਫੀਲਡ ਕਾਰਜ ਲਈ ਸੰਬੰਧਿਤ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਹੱਤਵਪੂਰਨ ਰਾਸ਼ਟਰੀ ਅਮਲ ਵਿਚ ਯੂਨੀਵਰਸਿਟੀ ਦੀ ਭਾਗੀਦਾਰੀ ਰਾਸ਼ਟਰ ਨਿਰਮਾਣ ਵਿਚ ਇਕ ਜ਼ਿੰਮੇਵਾਰ ਹਿੱਸੇਦਾਰ ਦੇ ਤੌਰ ’ਤੇ ਉਸ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦੀ ਹੈ। ਵਿਸ਼ੇਸ਼ ਚਾਰਜ ਸਰਕਲ ਦੇ ਚਾਰਜ ਅਫ਼ਸਰ ਇੰ. ਮਨਪ੍ਰੀਤ ਸਿੰਘ ਬੂਢੈਲ ਨੇ ਯੂਨੀਵਰਸਿਟੀ ਅਧਿਕਾਰੀਆਂ ਦਾ ਲਗਾਤਾਰ ਸਹਿਯੋਗ ਅਤੇ ਹੌਂਸਲਾ ਅਫ਼ਜ਼ਾਈ ਲਈ ਧੰਨਵਾਦ ਕੀਤਾ। ਇਸ ਪ੍ਰਕਿਰਿਆ ਵਿਚ ਯੋਗਦਾਨ ਲਈ ਸਨਮਾਨਿਤ ਕੀਤੇ ਗਏ ਕਰਮਚਾਰੀਆਂ ਵਿਚ ਸੁਪਰਵਾਈਜ਼ਰ ਲਖਵਿੰਦਰ ਸਿੰਘ, ਗਣਨਾਕਾਰ ਰਾਜ ਕਿਸ਼ੋਰ, ਕੁਲਜੀਤ ਸਿੰਘ, ਰਮਨਪ੍ਰੀਤ ਕੌਰ ਅਤੇ ਬਿੰਦੂ ਬਾਲਾ ਸ਼ਾਮਿਲ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਨਾਭਾ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਦ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਮਾਲ ਦਾ ਕੀਤਾ ਦੌਰਾ- ਚੇਅਰਮੈਨ ਸੰਦੀਪ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।