06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦੇਵੀਗੜ੍ਹ ਦੇ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਨੂੰ ਵੰਡੇ ਸਕੂਲੀ ਬੈਗ

ਅਜੀਤ ਡੈਸਕ 25-07-2026
ਦੇਵੀਗੜ੍ਹ, 24 ਜੁਲਾਈ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਭਲਾਈ ਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਨ੍ਹਾਂ ਦੇ ਨਾਲ ਚੇਅਰਮੈਨ ਦਾਨੂੰ ਲਾਂਬਾ, ਗੁਰਮੀਤ ਸਿੰਘ ਤੇ ਹੈਪੀ ਜੁਲਕਾਂ ਦੋਵੇਂ ਕੌਂਸਲਰ ਵੀ ਮੌਜੂਦ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਬੈਗ ਵੰਡੇ ਅਤੇ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਇਤਿਹਾਸਕ ਕ੍ਰਾਂਤੀ ਲਿਆ ਰਹੀ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਨੂੰ ਵੀ ਮਿਆਰੀ ਤੇ ਉੱਚ-ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਨਾਲ ਉਨ੍ਹਾਂ ਦਾ ਹੌਸਲਾ ਵਧਦਾ ਹੈ ਅਤੇ ਉਹ ਆਪਣੀ ਪੜ੍ਹਾਈ ਵੱਲ ਹੋਰ ਵਧੇਰੇ ਧਿਆਨ ਦਿੰਦੇ ਹਨ। ਇਸ ਮੌਕੇ ਪ੍ਰਿੰਸੀਪਲ ਸੁਧੀਰ ਕੁਮਾਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕ ਅਮਰ ਸਿੰਘ, ਵਿਜੈ ਕੁਮਾਰ, ਮੁਨੀਸ਼ ਰਾਜ, ਧਰਮਪਾਲ, ਸੰਜੇ ਤੇ ਅਰਵਿੰਦਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਬੂਟੇ ਲਗਾਉਣ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।