06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭੁੱਕੀ ਚੂਰਾ ਰੱਖਣ ਦੇ ਦੋਸ਼ ’ਚ ਪੁਲਿਸ ਰਿਮਾਂਡ ’ਤੇ ਭੇਜਿਆ

ਅਜੀਤ ਡੈਸਕ 25-07-2026
ਰਾਜਪੁਰਾ, 24 ਜੁਲਾਈ (ਰਣਜੀਤ ਸਿੰਘ)-ਸਿਵਲ ਕੋਰਟਸ ਵਿਚ ਤਾਇਨਾਤ ਜੱਜ ਨੇ ਇਕ ਵਿਅਕਤੀ ਨੂੰ ਭੁੱਕੀ ਚੂਰਾ ਰੱਖਣ ਦੇ ਦੋਸ਼ ’ਚ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਥਾਣੇਦਾਰ ਮਾਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਸਰਵਿਸ ਰੋਡ ਨੇੜੇ ਮਹਿਫਲ ਰਿਜੋਰਟ ਹਾਜ਼ਰ ਸੀ। ਇਸੇ ਦੌਰਾਨ ਪੁਲਿਸ ਪਾਰਟੀ ਨੇ ਇਕ ਪੈਦਲ ਆ ਰਹੇ ਵਿਅਕਤੀ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜੇ ਵਿਚੋਂ ਪੁਲਿਸ ਨੂੰ ਇਕ ਕਿੱਲੋ ਭੁੱਕੀ ਚੂਰਾ ਬਰਾਮਦ ਹੋਇਆ। ਪੁਲਿਸ ਨੂੰ ਉਸ ਨੇ ਆਪਣੀ ਪਛਾਣ ਮਨਜੀਤ ਕੁਮਾਰ ਵਾਸੀ ਬਿਹਾਰ ਦੱਸੀ। ਪੁਲਿਸ ਨੇ ਇਸ ਨੂੰ ਕਾਬੂ ਕਰਕੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਿਥੇ ਅਦਾਲਤ ਨੇ ਉਸ ਨੂੰ ਇਕ ਦਿਨ ’ਤੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪਿਛਲੀ ਖ਼ਬਰ ‘ਆਪ’ ਨੇ ਜਸਦੀਪ ਸਿੰਘ ਖੰਨਾ ਨੂੰ ਜ਼ਿਲ੍ਹਾ ਪਟਿਆਲਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ ਅਗਲੀ ਖ਼ਬਰ ਐਨ.ਆਰ.ਆਈ. ਪਰਿਵਾਰ ਵਲੋਂ ਪਿੰਡ ਕੋਟਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਏ.ਸੀ. ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।