11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕ ਮਿਲਣੀ ਦੌਰਾਨ ਪਿੰਡ ਪਹਾੜਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 27-07-2026
ਨਾਭਾ, 26 ਜੁਲਾਈ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਪਹਾੜਪੁਰ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮ ਤੇ ਰਿਕਾਰਡ ਤੋੜ ਵਿਕਾਸ ਕਾਰਜ ਪੰਜਾਬ ਦੀ ਮਾਨ ਸਰਕਾਰ ਦੀ ਪਹਿਲ ਹੈ। ਇਸੇ ਲਈ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਸੜਕਾਂ ਦਾ ਨਿਰਮਾਣ ਅਤੇ ਲੋਕਾਂ ਲਈ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਸਰਕਾਰ ਦੀਆਂ ਵਿਸੇਸ ਉਪਲੱਬਧੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਸਰਕਾਰ ਪ੍ਰਤੀ ਮਜ਼ਬੂਤ ਹੋਇਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਉਤਾਵਲੇ ਹਨ ਤੇ ਉਹ ਭਗਵੰਤ ਮਾਨ ਨੂੰ ਮੁੜ ਤੋਂ ਮੁੱਖ ਮੰਤਰੀ ਬਣਦਾ ਦੇਖਣਾ ਚਾਹੁੰਦੇ ਹਨ। ਇਸ ਮੌਕੇ ਪਿੰਡ ਦੀ ਸਰਪੰਚ ਰੁਪਿੰਦਰ ਕੌਰ, ਜਤਿੰਦਰ ਸਿੰਘ ਪਹਾੜਪੁਰ, ਗਗਨਦੀਪ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ ਹਨੀ, ਰਣਦੀਪ ਸਿੰਘ, ਯੂਥ ਆਗੂ ਗੋਪੀ ਫੈਜਗੜ੍ਹ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਲਾਲੀ ਫਤਿਹਪੁਰ, ਦਵਿੰਦਰ ਸਿੰਘ ਥੂਹੀ, ਸੁਖਜੀਤ ਸਿੰਘ ਹਾਂਸ, ਬੇਅੰਤ ਸਿੰਘ ਘੜੂੰਆਂ, ਸੁਖਚੈਨ ਸਿੰਘ ਕੁਲਾਰਾਂ, ਜਤਿੰਦਰ ਸਿੰਘ ਕਕਰਾਲਾ, ਲਾਡੀ ਖਹਿਰਾ, ਗੁਰਜੀਤ ਸਿੰਘ ਕੋਟਕਲਾਂ, ਜਤਿੰਦਰ ਸਿੰਘ ਕਕਰਾਲਾ, ਦਲਜੀਤ ਸਿੰਘ ਬਾਜਵਾ, ਦਵਿੰਦਰ ਸਿੰਘ ਬਿਸ਼ਨਗੜ੍ਹ, ਕਾਕ ਰੋਹਟੀ, ਵਿੱਕੀ ਧੀਮਾਨ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫ਼ਤਿਹਪੁਰ ਸਮਾਣਾ ਵਿਖੇ ਕਲੱਸਟਰ ਖੋ-ਖੋ ਤੇ ਬੈਡਮਿੰਟਨ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ 6 ਕਰੋੜ ਰੁਪਏ ਨਾਲ ਹਲਕਾ ਸਨੌਰ ਦੀ ਬਦਲੇਗੀ ਨੁਹਾਰ-ਰਣਜੋਧ ਸਿੰਘ ਹਡਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।