11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

‘ਇਕ ਸ਼ਾਮ ਸ਼ਿਵ ਦੇ ਨਾਮ’ ਦਾ ਸੱਦਾ ਪੱਤਰ ਡਾ. ਬਲਬੀਰ ਸਿੰਘ ਤੇ ਹੋਰ ‘ਆਪ’ ਆਗੂਆਂ ਨੇ ਕੀਤਾ ਰਿਲੀਜ਼

ਅਜੀਤ ਡੈਸਕ 27-07-2026
ਪਟਿਆਲਾ, 26 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਰਾਜਪੁਰਾ ਰੋਡ ’ਤੇ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਨੂੰ ਸ਼ਾਮ 6.30 ਵਜੇ ਹੋਣ ਜਾ ਰਹੇ ਵਿਸ਼ਾਲ ਧਾਰਮਿਕ ਉਤਸਵ ‘ਇਕ ਸ਼ਾਮ ਸ਼ਿਵ ਦੇ ਨਾਮ’ ਦੇ ਸੱਦਾ ਪੱਤਰ ਨੂੰ ਅੱਜ ਸਰਕਟ ਹਾਊਸ ਵਿਖੇ ਰਸਮੀ ਤੌਰ ’ਤੇ ਜਾਰੀ ਕੀਤਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸਨਾਤਨ ਸੇਵਾ ਸੰਮਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ, ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਤੇ ਦਿਹਾਤੀ ਪ੍ਰਧਾਨ ਹਰਪਾਲ ਸਿੰਘ ਵਿਰਕ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਹਾਜ਼ਰ ਸਨ। ਇਸ ਮੌਕੇ ਦੀਪਕ ਬਾਲੀ ਤੇ ਵਿਜੈ ਸ਼ਰਮਾ ਨੇ ਕਿਹਾ ਕਿ ‘ਇਕ ਸ਼ਾਮ ਸ਼ਿਵ ਦੇ ਨਾਮ’ ਸਿਰਫ਼ ਇਕ ਧਾਰਮਿਕ ਸਮਾਗਮ ਨਹੀਂ, ਸਗੋਂ ਭਗਵਾਨ ਸ਼ਿਵ ਪ੍ਰਤੀ ਸ਼ਰਧਾ, ਸਮਾਜਿਕ ਸਦਭਾਵਨਾ ਤੇ ਸੱਭਿਆਚਾਰਕ ਏਕਤਾ ਦਾ ਵਿਸ਼ਾਲ ਉਤਸਵ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਵਾਲੇ ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਮਵਰ ਭਜਨ ਗਾਇਕ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਇਸ ਧਾਰਮਿਕ ਉਤਸਵ ਦਾ ਹਿੱਸਾ ਬਣਨਗੀਆਂ। ਉਪਰੰਤ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ।
ਪਿਛਲੀ ਖ਼ਬਰ ਕੇਂਦਰ ਸਰਕਾਰ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਲੈ ਕੇ ਲੋਕਤੰਤਰ ਅੱਗੇ ਹਾਰੀ-ਪ੍ਰੋ. ਬਡੂੰਗਰ ਅਗਲੀ ਖ਼ਬਰ ਸਕੂਲ ਲਾਇਬ੍ਰੇਰੀਆਂ ਲਈ 400 ਹੋਰ ਅਸਾਮੀਆਂ ਭਰਨ ਦੀ ਮੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ’ਚ ਲਾਇਬ੍ਰੇਰੀ ਸੇਵਾਵਾਂ ਮਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।