09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀਆਂ ਦੋ ਬੱਸਾਂ ਰਵਾਨਾ

ਅਜੀਤ ਡੈਸਕ 28-07-2026
ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੀ ਢਿੱਲੋਂ ਕਾਲੋਨੀ ਤੇ ਤੇਜ ਬਾਗ ਕਾਲੋਨੀ ਤੋਂ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਵਾਰਡ ਨੰਬਰ 35 ਦੇ ਇੰਚਾਰਜ ਰਮੇਸ਼ ਸਿੰਗਲਾ ਤੇ ਵਾਰਡ ਨੰਬਰ 34 ਦੇ ਕੌਂਸਲਰ ਤੇਜਿੰਦਰ ਮਹਿਤਾ ਵੀ ਮੌਜੂਦ ਸਨ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ, ਜਿਨ੍ਹਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।
ਪਿਛਲੀ ਖ਼ਬਰ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਵਾਏ ‘ਆਪ’ ਸਰਕਾਰ-ਸੰਨੀ ਢਿੱਲੋਂ ਅਗਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕਰ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।