12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਜਪਾ ਦੇ ਸੂਬਾਈ ਪ੍ਰਧਾਨ ਦਾ ਪਟਿਆਲਾ ਪਹੁੰਚਣ ’ਤੇ ਜੈ ਇੰਦਰ ਕੌਰ ਤੇ ਵਰਕਰਾਂ ਵਲੋਂ ਸਵਾਗਤ

ਅਜੀਤ ਡੈਸਕ 29-07-2026
ਪਟਿਆਲਾ, 28 ਜੁਲਾਈ (ਅ. ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ। ਪਟਿਆਲਾ ਪੁੱਜਣ ’ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਪ੍ਰਧਾਨ ਜੈ ਇੰਦਰ ਕੌਰ ਅਤੇ ਸਮੁੱਚੀ ਪਟਿਆਲਾ ਜ਼ਿਲ੍ਹਾ ਟੀਮ ਵਲੋਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਜੈ ਇੰਦਰ ਕੌਰ ਨੇ ਕਿਹਾ ਕਿ ਸੂਬਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦਾ ਪਟਿਆਲਾ ਦੀ ਧਰਤੀ ’ਤੇ ਆਉਣ ਨਾਲ ਪੂਰੇ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਿਚ ਇਕ ਨਵੀਂ ਊਰਜਾ ਅਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ. ਢਿੱਲੋਂ ਨੇ ਕਿਹਾ ਪੰਜਾਬ ਦੇ ਲੋਕ ਖੁਦ ਅੱਗੇ ਆ ਕੇ ਭਾਜਪਾ ਨਾਲ ਜੁੜ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਮਜ਼ਬੂਤ ਸਰਕਾਰ ਬਣਨਾ ਬਿਲਕੁਲ ਤੈਅ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਪਿਛਲੀ ਖ਼ਬਰ ਭੰਬੂਆਂ ਦੇ ਛੱਪੜਾਂ ਦੀ ਸਫ਼ਾਈ ਜੰਗੀ ਪੱਧਰ ’ਤੇ ਸ਼ੁਰੂ ਅਗਲੀ ਖ਼ਬਰ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ, ਭਾਜਪਾ ਵਲੋਂ ਸਿਹਤ ਮੰਤਰੀ ਦੇ ਤੁਰੰਤ ਅਸਤੀਫ਼ੇ ਦੀ ਮੰਗ-ਭੰਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।