07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪਟਿਆਲਾ ਦੇ ਅਬਚਲ ਨਗਰ ’ਚ ਪੈਟਰੋਲ ਬੰਬ ਸੁੱਟਣ ਵਾਲੇ 3 ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 30-07-2026
ਪਟਿਆਲਾ, 29 ਜੁਲਾਈ (ਮਨਦੀਪ ਸਿੰਘ ਖਰੌੜ)-25 ਜੁਲਾਈ ਦੀ ਰਾਤ ਨੂੰ ਸਥਾਨਕ ਅਬਚਲ ਨਗਰ ’ਚ ਪੈਟਰੋਲ ਬੰਬ ਸੁੱਟ ਕੇ ਫ਼ਰਾਰ ਹੋਏ ਤਿੰਨ ਮੁਲਜ਼ਮਾਂ ਨੂੰ ਸੀ.ਆਈ.ਏ. ਮੁਖੀ ਪ੍ਰਦੀਪ ਸਿੰਘ ਬਾਜਵਾ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਦੀ ਮੁੱਢਲੀ ਪੜਤਾਲ ’ਚ ਪਤਾ ਲੱਗਾ ਹੈ ਕਿ ਇਹ ਬੰਬ ਉਨ੍ਹਾਂ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਬਦਲਾ ਲੈਣ ਲਈ ਉਕਤ ਵਿਅਕਤੀ ਦੇ ਘਰ ’ਚ ਸੁੱਟਿਆ ਸੀ। ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ, ਹਰਸ਼ਜੀਤ ਸਿੰਘ, ਪਰਮੇਸ਼ਰ ਉਦੇ ਪ੍ਰਤਾਪ ਸਿੰਘ ਵਾਸੀਅਨ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਸ ਸੰਬੰਧੀ ਐਸ.ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਟੀਮਾਂ ਵਲੋਂ ਇਨ੍ਹਾਂ ਮੁਲਜ਼ਮਾਂ ਦੀ ਭਾਲ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ। ਮੁੱਢਲੀ ਪੁੱਛ ਪੜਤਾਲ ਦੌਰਾਨ ਇਨ੍ਹਾਂ ਦੱਸਿਆ ਕਿ ਉਸ ਦੀ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਨਾਲ ਪੁਰਾਣੇ ਲੜਾਈ ਝਗੜੇ ਦੀ ਰੰਜਸ਼ ਚੱਲਦੀ ਸੀ ਜਿਸ ਕਾਰਨ ਮੁਲਜ਼ਮ ਹਰਵਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਦੀ ਵਿਉਂਤਬੰਦੀ ਕੀਤੀ। ਇਸ ਕੇਸ ਦੀ ਪੜਤਾਲ ਕਰ ਰਹੇ ਐਸ.ਪੀ. (ਡੀ) ਸੁਖਅੰਮਿ੍ਤ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਜ਼ਿਸ਼ ਤਹਿਤ ਪਹਿਲਾਂ ਮੁਲਜ਼ਮਾਂ ਨੇ ਸਰਹਿੰਦ ਰੋਡ ਦੇ ਇਕ ਪੈਟਰੋਲ ਪੰਪ ਤੋਂ ਮੋਟਰਸਾਈਕਲ ’ਚ ਪੈਟਰੋਲ ਪੰਪ ਪਵਾਇਆ। ਫਿਰ ਉਸ ਤੋਂ ਪੈਟਰੋਲ ਮੋਟਰਸਾਈਕਲ ’ਚੋਂ ਕੱਢ ਕੇ ਬੀਅਰ ਦੀ ਬੋਤਲ ’ਚ ਪਾ ਕੇ ਪਰਮਿੰਦਰ ਸਿੰਘ ਦੇ ਘਰ ਜਾ ਕੇ ਬੋਤਲ ਨੂੰ ਅੱਗ ਲਗਾ ਕੇ ਉਸ ਦੇ ਮੇਨ ਗੇਟ ਮੂਹਰੇ ਸੁੱਟ ਦਿੱਤੀ। ਜਿਸ ਕਾਰਨ ਬਹੁਤ ਹੀ ਜ਼ੋਰਦਾਰ ਧਮਾਕਾ ਹੋਇਆ ਸੀ ਤੇ ਅੱਗ ਦੀਆਂ ਲਪਟਾਂ ਨਿਕਲੀਆਂ ਸਨ। ਇਸ ਸੰਬੰਧੀ ਡੀ.ਐਸ.ਪੀ. ਸਿਟੀ-2 ਜੰਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦਾ ਥਾਣਾ ਅਨਾਜ ਮੰਡੀ ਦੇ ਮੁਖੀ ਇੰਸ. ਪਿ੍ੰਸਪ੍ਰੀਤ ਸਿੰਘ ਦੀ ਟੀਮ ਵਲੋਂ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਰਿਮਾਂਡ ਦੌਰਾਨ ਇਸ ਕੇਸ ’ਚ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ। ਇਸ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਕੇਸ ਦੇ ਹੋਰ ਤੱਥਾਂ ਬਾਰੇ ਦੱਸਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਪੰਜਾਬੀ ’ਵਰਸਿਟੀ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਨਾਭਾ ਵਿਖੇ 5 ਅਗਸਤ ਨੂੰ ਹੋਵੇਗੀ “ਤੀਆਂ ਨਾਭੇ ਦੀਆਂ” ਦੀ ਸ਼ਾਨਦਾਰ ਸੱਭਿਆਚਾਰਕ ਸ਼ਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।