07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੰਜੀਵ ਸ਼ਰਮਾ ਕਾਲੂ ਧੜੇ ਦੀ ਯੂਥ ਕਾਂਗਰਸ ਸੰਗਠਨ ਚੋਣਾਂ ’ਚ ਜਿੱਤ ’ਤੇ ਅਰਬਨ ਅਸਟੇਟ ਵਸਨੀਕਾਂ ਵਲੋਂ ਸਨਮਾਨ

ਅਜੀਤ ਡੈਸਕ 30-07-2026
ਪਟਿਆਲਾ, 29 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਯੂਥ ਕਾਂਗਰਸ ਸੰਗਠਨ ਚੋਣਾਂ ਵਿਚ ਸੰਜੀਵ ਸ਼ਰਮਾ ਕਾਲੂ ਧੜੇ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਅਰਬਨ ਅਸਟੇਟ ਫੇਜ਼-2 ਦੇ ਵਸਨੀਕਾਂ ਵਲੋਂ ਸੰਜੀਵ ਸ਼ਰਮਾ ਕਾਲੂ ਅਤੇ ਨਵੀਂ ਚੁਣੀ ਗਈ ਯੂਥ ਕਾਂਗਰਸ ਦੀ ਟੀਮ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣਾਂ, ਸਮਾਜ ਸੇਵੀਆਂ ਅਤੇ ਨੌਜਵਾਨਾਂ ਨੇ ਸਿਰੋਪਾਉ ਭੇਟ ਕਰਕੇ ਜਿੱਤ ਦੀਆਂ ਵਧਾਈਆਂ ਦਿੱਤੀਆਂ । ਸਨਮਾਨ ਸਮਾਰੋਹ ਤੋਂ ਬਾਅਦ ਹੋਈ ਮੀਟਿੰਗ ਦੌਰਾਨ ਅਰਬਨ ਅਸਟੇਟ ਫੇਜ਼-2 ਅਤੇ ਹਲਕਾ ਪਟਿਆਲਾ ਦਿਹਾਤੀ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਲਾਕਾ ਵਾਸੀਆਂ ਨੇ ਅਰਬਨ ਅਸਟੇਟ ਵਿਚ ਸੜਕਾਂ ਦੀ ਸੰਭਾਲ, ਸਫ਼ਾਈ ਪ੍ਰਬੰਧ, ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸੁਚੱਜੀ ਸਪਲਾਈ, ਸਟਰੀਟ ਲਾਈਟਾਂ ਦੀ ਵਿਵਸਥਾ, ਪਾਰਕਾਂ ਦੀ ਸੰਭਾਲ, ਟ੍ਰੈਫਿਕ ਪ੍ਰਬੰਧ ਅਤੇ ਨੌਜਵਾਨਾਂ ਲਈ ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਸੰਬੰਧੀ ਆਪਣੇ ਸੁਝਾਅ ਸਾਂਝੇ ਕੀਤੇ। ਆਪਣੇ ਸੰਬੋਧਨ ਦੌਰਾਨ ਸੰਜੀਵ ਸ਼ਰਮਾ ਕਾਲੂ ਨੇ ਅਰਬਨ ਅਸਟੇਟ ਫੇਜ਼-2 ਦੇ ਸਮੂਹ ਵਸਨੀਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਫੇਜ਼-2 ਦੇ ਵਸਨੀਕਾਂ ਵਲੋਂ ਰੱਖੇ ਗਏ ਹਰ ਸੁਝਾਅ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਸਾਂਝੀ ਭਾਗੀਦਾਰੀ ਨਾਲ ਸੰਭਵ ਹੁੰਦਾ ਹੈ। ਇਸ ਮੌਕੇ ਪ੍ਰੋ. ਰਣਜੀਤ ਸਿੰਘ, ਅਰਬਨ ਅਸਟੇਟ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਯੁਵਰਾਜ ਸਿੰਘ, ਰਿੰਪਲ ਮਿੱਢਾ, ਸਾਗਰ ਤਿਆਗੀ, ਸੋਮਨਾਥ, ਜੇ.ਪੀ. ਢਿੱਲੋਂ, ਰਾਣਾ ਸਿੰਘ, ਯੂਥ ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਮਾਧਵ ਸਿੰਗਲਾ, ਹਲਕਾ ਪਟਿਆਲਾ ਦਿਹਾਤੀ ਪ੍ਰਧਾਨ ਰਿਧਮ ਸ਼ਰਮਾ, ਐਡ. ਸੇਵਕ ਸਿੰਘ ਝਿੱਲ ਸਾਬਕਾ ਕੌਂਸਲਰ, ਹੇਮੰਤ ਪਾਠਕ ਬਲਾਕ ਪ੍ਰਧਾਨ, ਬਿਸ਼ਨ ਨਗਰ, ਪ੍ਰਵੀਨ ਰਾਵਤ ਬਲਾਕ ਪ੍ਰਧਾਨ, ਤ੍ਰਿਪੜੀ, ਰੋਹਿਤ ਗਰਗ ਜਨਰਲ ਸੈਕਟਰੀ, ਸੌਰਵ ਵਾਲਿਆਂ ਸਮੇਤ ਯੂਥ ਕਾਂਗਰਸ ਦੇ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਸਕੋਹਾ ਵਿਖੇ ਕੀਤੀ ਲੋਕ ਮਿਲਣੀ, ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਗਲੀ ਖ਼ਬਰ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਪੰਜਾਬੀ ’ਵਰਸਿਟੀ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।