07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕੰਪਿਊਟਰ ਅਧਿਆਪਕ 31 ਨੂੰ ਸੁਨਾਮ ਵਿਖੇ ਕਰਨਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਅਜੀਤ ਡੈਸਕ 30-07-2026
ਪਟਿਆਲਾ, 29 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 31 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ ’ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਜ ਵਿਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ. ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਇਸ ਸੰਬੰਧੀ ਕੰਪਿਊਟਰ ਟੀਚਰਜ ਯੂਨੀਅਨ ਜ਼ਿਲ੍ਹਾ ਇਕਾਈ ਪਟਿਆਲਾ ਦੀ ਇਕ ਅਹਿਮ ਮੀਟਿੰਗ ਸੂਬਾ ਆਗੂ ਬਲਜੀਤ ਸਿੰਘ ਦੀ ਅਗਵਾਈ ਵਿਚ ਪਟਿਆਲਾ ਵਿਖੇ ਹੋਈ। ਜਿਸ ਵਿਚ ਆਗੂਆਂ ਵਲੋਂ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿਚ ਹਮੇਸ਼ਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 114 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ’ਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ, ਸੀਮਾ ਮੈਡਮ, ਗੁਰਪ੍ਰੀਤ ਸਿੰਘ, ਪਰਮਵੀਰ ਸਿੰਘ, ਰਣਜੀਤ ਸਿੰਘ, ਹਨੀ ਗਰਗ, ਧਿਆਨ ਸਿੰਘ, ਜਸਪਾਲ ਸਿੰਘ, ਮਾਨਵਜੀਤ ਸਿੰਘ, ਰਵਿੰਦਰ ਸਿੰਘ, ਮਨਿੰਦਰ ਸਿੰਘ, ਜਗਜੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਝਿੰਜਰ ਨੇ ਘਨੌਰ ’ਚ ਛੇੜੀ “ਮਿਸ਼ਨ ਫਤਹਿ “ਘਨੌਰ ਨੂੰ ਨਸ਼ਾ ਮੁਕਤ ਕਰਾਂਗੇ”- ਸਰਬਜੀਤ ਝਿੰਜਰ ਸਾਰੀਆਂ ਪਾਰਟੀਆਂ ਨੂੰ ਮ... ਅਗਲੀ ਖ਼ਬਰ ਕੱਪੜੇ ਬਣਾਉਣ ਦਾ ਝਾਂਸਾ ਦੇ ਕੇ 60 ਲੱਖ ਠੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।