08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਗਰਜੇ ਨੌਜਵਾਨ

ਅਜੀਤ ਡੈਸਕ 31-07-2026
ਦੇਵੀਗੜ੍ਹ, 30 ਜੁਲਾਈ (ਰਾਜਿੰਦਰ ਸਿੰਘ ਮੌਜੀ)- ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਨਜ਼ਰਬੰਦਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਵਿਸ਼ਾਲ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਧਰਨੇ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਦੀ ਅਗਵਾਈ ਹੇਠ ਨੌਜਵਾਨਾਂ ਦਾ ਭਾਰੀ ਜਥਾ ਪਹੁੰਚਿਆ, ਜਿਸ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰਜਵਾਂ ਰੋਸ ਜ਼ਾਹਰ ਕੀਤਾ। ਧਰਨੇ ਵਿਚ ਸ਼ਾਮਲ ਹੋਣ ਉਪਰੰਤ ਗੱਲਬਾਤ ਕਰਦਿਆਂ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਸਿੱਖ ਕੌਮ ਨਾਲ ਸਰਾਸਰ ਧੱਕਾ ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਨ੍ਹਾਂ ਆਖਿਆ ਕਿ ਸੂਬੇ ਤੇ ਕੇਂਦਰ ਦੀਆਂ ਸਰਕਾਰਾਂ ਸਿਰਫ਼ ਲਾਰਿਆਂ ਦੀ ਸਿਆਸਤ ਕਰ ਰਹੀਆਂ ਹਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਨਰਿੰਦਰ ਸਿੰਘ ਭਿੰਡਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਸਰਕਾਰਾਂ ਸੰਵਿਧਾਨ ਅਤੇ ਕਾਨੂੰਨ ਦੀਆਂ ਦੁਹਾਈਆਂ ਦਿੰਦੀਆਂ ਹਨ, ਪਰ ਜਦੋਂ ਘੱਟ ਗਿਣਤੀਆਂ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਇਹੀ ਸਰਕਾਰਾਂ ਅੱਖਾਂ ਬੰਦ ਕਰ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕ ਕੇ ਰੱਖਣਾ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਨੂੰ ਬਿਆਨ ਕਰਦਾ ਹੈ। ਅਸੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਸਾਡੇ ਆਗੂਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ’ਚ ਹੋਰ ਦੇਰੀ ਨਾ ਕੀਤੀ ਜਾਵੇ, ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਜਾਗ ਚੁੱਕੇ ਹਨ ਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂਜੁਝਾਰੂ ਹੋ ਕੇ ਡੱਟੇ ਰਹਿਣਗੇ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਨਸਾਫ਼ ਦੀ ਲੜਾਈ ਵਿਚ ਵਧ-ਚੜ ਕੇ ਸਾਥ ਦੇਣ। ਇਸ ਮੌਕੇ ਪ੍ਰੋ. ਗੁਰਪ੍ਰੀਤ ਸਿੰਘ ਅੰਟਾਲ, ਗਿੰਦਰ ਵਿਰਕ, ਗੋਬਿੰਦਪ੍ਰੀਤ ਸਿੰਘ ਸਤਰਾਣਾ, ਯਾਦਵੀਰ, ਨਿਰਮਲ ਸਿੰਘ ਰਾਜਪੁਰਾ, ਫੁਲਦੀਪ ਸਿੰਘ, ਸਰਬਜੀਤ ਸਿੰਘ ਚੀਮਾਂ, ਗਗਨਦੀਪ ਸਿੰਘ ਘੜਾਮ, ਨਵਰਾਜ ਸਿੰਘ, ਜਤਿੰਦਰ ਸਿੰਘ ਬੂਟਰ, ਦਰਸ਼ਨ ਸਿੰਘ ਸਨੌਰ ਤੇ ਹਰਵਿੰਦਰ ਸਿੰਘ ਫਤਿਹਪੁਰ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਕਸਬਾ ਬਾਦਸ਼ਾਹਪੁਰ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਸਮਾਣਾ ’ਚ ਭਾਰੀ ਮੀਂਹ ਨੇ ਖੋਲ੍ਹੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ, ਸੜਕਾਂ ਬਣੀਆਂ ਤਲਾਬ, ਘਰਾਂ ਤੇ ਦੁਕਾਨਾਂ ’ਚ ਵੜਿਆ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।