08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬੀਬੀ ਹਰਪ੍ਰੀਤ ਕੌਰ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 31-07-2026
ਨਾਭਾ, 30 ਜੁਲਾਈ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈ ਕਮਾਂਡ ਵਲੋਂ ਨਾਭਾ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਨੂੰ ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ। ਅੱਜ ਇਕ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਵਲੋਂ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਨੂੰ ਹਲਕਾ ਪ੍ਰਧਾਨਗੀ ਇਸਤਰੀ ਵਿੰਗ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਲਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਮੇਸ਼ਾ ਹੀ ਔਰਤਾਂ ਨੂੰ ਉਚਾ ਚੁੱਕਣ ਲਈ ਬਚਨ ਵੱਧ ਹਨ। ਨਵ ਨਿਯੁਕਤ ਹਲਕਾ ਪ੍ਰਧਾਨ ਇਸਤਰੀ ਵਿੰਗ ਬੀਬੀ ਰਾਮਗੜ੍ਹ ਨੇ ਪਾਰਟੀ ਹਾਈ ਕਮਾਂਡ ਖਾਸ ਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਸੁਖਚੈਨ ਸਿੰਘ ਹਲਕਾ ਯੂਥ ਪ੍ਰਧਾਨ, ਬਲਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਪਰਮਜੀਤ ਕੌਰ ਧਨੌਰੀ, ਸੁਖਵਿੰਦਰ ਕੌਰ ਮਲਕੋ, ਮੋਹਨ ਸਿੰਘ ਰਾਮਗੜ੍ਹ, ਕੌਂਸਲਰ ਦੀਪਕ ਇੰਦੌਰਾ, ਨਿਰਮਲ ਸਿੰਘ, ਲਖਵੀਰ ਸਿੰਘ ਰਾਮਗੜ੍ਹ ਆਦਿ ਪਾਰਟੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਰਾਸ਼ਟਰਮੰਡਲ ਖੇਡਾਂ ’ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਹਰਜਿੰਦਰ ਕੌਰ ਸਾਡੇ ਕਾਲਜ ਲਈ ਮਾਣ ਦੀ ਗੱਲ-ਐਮ.ਡੀ. ਚਹਿਲ ਅਗਲੀ ਖ਼ਬਰ ਕਸਬਾ ਬਾਦਸ਼ਾਹਪੁਰ ਰਿਹਾ ਮੁਕੰਮਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।