08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਰਾਸ਼ਟਰਮੰਡਲ ਖੇਡਾਂ ’ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਹਰਜਿੰਦਰ ਕੌਰ ਸਾਡੇ ਕਾਲਜ ਲਈ ਮਾਣ ਦੀ ਗੱਲ-ਐਮ.ਡੀ. ਚਹਿਲ

ਅਜੀਤ ਡੈਸਕ 31-07-2026
ਪਟਿਆਲਾ, 30 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਦੇ ਉਪ ਚੇਅਰਮੈਨ ਐਮ. ਡੀ. ਚਹਿਲ ਨੇ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਭਾਰ ਤੋਲਕ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਉਪਲਬਧੀ ਸਮੁੱਚੇ ਕਾਲਜ ਪਰਿਵਾਰ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ। ਐਮ. ਡੀ. ਚਹਿਲ ਨੇ ਕਿਹਾ ਕਿ ਹਰਜਿੰਦਰ ਕੌਰ ਸਾਡੇ ਕਾਲਜ ਦੀ ਸਾਬਕਾ ਵਿਦਿਆਰਥਣ ਹੈ ਅਤੇ ਉਸ ਨੇ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਸਦਕਾ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵਿਦਿਆਰਥੀ ਦੀ ਮਿਹਨਤ ਵਿਸ਼ਵ ਪੱਧਰ ’ਤੇ ਕਾਮਯਾਬੀ ਦਾ ਰੂਪ ਧਾਰਦੀ ਹੈ ਤਾਂ ਇਹ ਉਸ ਸੰਸਥਾ ਲਈ ਵੀ ਮਾਣ ਦਾ ਵਿਸ਼ਾ ਬਣ ਜਾਂਦਾ ਹੈ, ਜਿੱਥੇ ਉਸ ਨੇ ਆਪਣੀ ਸਿੱਖਿਆ ਅਤੇ ਖੇਡਾਂ ਦਾ ਸਫ਼ਰ ਤੈਅ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਖੇਡਾਂ ਲਈ ਉਚਿਤ ਮਾਹੌਲ ਅਤੇ ਹਰ ਸੰਭਵ ਪ੍ਰੋਤਸਾਹਨ ਦਿੱਤਾ ਜਾਂਦਾ ਹੈ, ਜਿਸ ਕਾਰਨ ਕਾਲਜ ਦੇ ਵਿਦਿਆਰਥੀ ਲਗਾਤਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾ ਰਹੇ ਹਨ। ਐਮ. ਡੀ. ਚਹਿਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਰਜਿੰਦਰ ਕੌਰ ਭਵਿੱਖ ਵਿੱਚ ਵੀ ਅਜਿਹੀਆਂ ਹੋਰ ਪ੍ਰਾਪਤੀਆਂ ਹਾਸਲ ਕਰਕੇ ਕਾਲਜ, ਪੰਜਾਬ ਅਤੇ ਦੇਸ਼ ਦਾ ਨਾਂ ਹੋਰ ਉੱਚਾ ਕਰੇਗੀ। ਅੰਤ ਵਿਚ ਐਮ. ਡੀ. ਚਹਿਲ ਨੇ ਹਰਜਿੰਦਰ ਕੌਰ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਸ ਦੀ ਇਹ ਸਫ਼ਲਤਾ ਕਾਲਜ ਦੇ ਮੌਜੂਦਾ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰੇਗੀ।
ਪਿਛਲੀ ਖ਼ਬਰ ਬੰਦ ਮੌਕੇ ਸਫ਼ਾਈ ਕਾਮਿਆਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਬੀਬੀ ਹਰਪ੍ਰੀਤ ਕੌਰ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।