09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ, ਵਿੱਤ ਮੰਤਰੀ, ਹਰਜੋਤ ਬੈਂਸ ਅਤੇ ਡੀ.ਐਸ.ਪੀ. ਬਰਨਾਲਾ ਦਾ ਪੁਤਲਾ ਫੂਕਿਆ

ਅਜੀਤ ਡੈਸਕ 31-07-2026
ਪਾਤੜਾਂ, 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਸਫ਼ਾਈ ਮੁਲਾਜ਼ਮਾਂ ਵਲੋਂ ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਮੁਲਾਜ਼ਮਾਂ ’ਤੇ ਕੀਤੇ ਗਏ ਲਾਠੀਚਾਰਜ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਤੋਂ ਬਾਅਦ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਸਫ਼ਾਈ ਮੁਲਾਜ਼ਮਾਂ ਵਲੋਂ ਭਗਤ ਸਿੰਘ ਚੌਂਕ ਪਾਤੜਾਂ ਵਿਖੇ ਮੁੱਖ ਮੰਤਰੀ, ਵਿੱਤ ਮੰਤਰੀ, ਹਰਜੋਤ ਬੈਂਸ ਅਤੇ ਡੀ.ਐਸ.ਪੀ. ਬਰਨਾਲਾ ਦਾ ਪੁਤਲਾ ਫੂਕਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਲਕਾ ਸ਼ੁਤਰਾਣਾ ਅੰਦਰ ਸਰਗਰਮ ਆਗੂ ਡਾ. ਗੁਰਚਰਨ ਸਿੰਘ ਚਿੱਚੜਵਾਲਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਵਲੋਂ ਗੁੰਡਾਗਰਦੀ ਵਾਲਾ ਰਾਜ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਹੱਕਾਂ ਮੰਗਾਂ ਨੂੰ ਮੰਗਣ ਵਾਲੇ ਲੋਕਾਂ ’ਤੇ ਲਾਠੀਚਾਰਜ ਕਰਕੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਔਰੰਗਜ਼ੇਬ ਦੇ ਰਾਜ ਦੀ ਯਾਦ ਕਰਵਾ ਦਿੱਤੀ ਹੈ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਦੇ ਆਗੂ ਬਲਵਾਨ ਨੇ ਕਿਹਾ ਕਿ ਬਰਨਾਲਾ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਗੁਜ਼ਾਰਾ ਕਰ ਰਹੇ ਸਫ਼ਾਈ ਮੁਲਾਜ਼ਮਾਂ ’ਤੇ ਪੁਲਿਸ ਵਲੋਂ ਗੁੰਡਾਗਰਦੀ ਕਰਦਿਆਂ ਲਾਠੀਚਾਰਜ ਕੀਤੀ ਗਈ। ਜਿਸ ਵਿਚ ਕਈ ਸਫ਼ਾਈ ਮੁਲਾਜ਼ਮ ਜ਼ਖਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਉਕਤ ਡੀ.ਐਸ.ਪੀ. ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾ ਜਲਦ ਪੂਰੀਆਂ ਕੀਤੀਆਂ ਜਾਣ ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਨਾਭਾ ਤੋਂ ਜਤਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਚੰਡੀਗੜ੍ਹ... ਅਗਲੀ ਖ਼ਬਰ ਖੇਤੀ ਸਮੱਗਰੀ ਦੇ ਨਮੁੂਨੇ ਲੈਣ ਸੰਬੰਧੀ ਨਿਯਮਾਂ ’ਚ ਸੋਧ ਕੀਤੀ ਜਾਏ— ਪੰਜਾਬ ਇਨਪੁੱਟਸ ਡੀਲਰਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।