09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਦੋ ਹੋਰ ਬੱਸਾਂ ਰਵਾਨਾ

ਅਜੀਤ ਡੈਸਕ 31-07-2026
ਪਟਿਆਲਾ, 30 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾ ਵਾਲਾ ਗੇਟ ਅਤੇ ਸਨੌਰੀ ਅੱਡਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨ੍ਹਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਜ਼ਿਲ੍ਹਾ ਪ੍ਰੈਜ਼ੀਡੈਂਟ ਵੀਮੈਨ ਵਿੰਗ ਆਰਤੀ ਗੁਪਤਾ, ਵਾਰਡ ਨੰਬਰ 33 ਦੇ ਕੌਂਸਲਰ ਗੀਤਾ ਰਾਣੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਦਵਿੰਦਰ ਪਾਲ ਸਿੰਘ ਮਿੱਕੀ, ਸਾਬਕਾ ਕੌਂਸਲਰ ਲੱਕੀ ਗੁਪਤਾ ਵੀ ਮੌਜੂਦ ਸਨ।
ਪਿਛਲੀ ਖ਼ਬਰ -ਮਾਮਲਾ ਸਰਾਫ ਦੇ ਲੜਕੇ ਵਲੋਂ ਸ਼ਰੇਆਮ ਗੋਲੀਆ ਚਲਾਉਣ ਦਾ- ਪੁਲਿਸ ਵਲੋਂ ਸਮਾਣਾ ਦੇ ਸਰਾਫ ਦੇ ਲੜਕੇ ਖ਼ਿਲਾਫ਼ ਵੱਖ-ਵੱਖ ਧਾ... ਅਗਲੀ ਖ਼ਬਰ ਸਮਾਣਾ ਬੰਦ ਨੂੰ ਮਿਲਿਆ ਭਰਵਾਂ ਸਮਰਥਨ, ਦੁਕਾਨਦਾਰਾਂ ਨੇ ਬੰਦ ਰੱਖੀਆਂ ਦੁਕਾਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।