02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜਨਰਲ ਵਰਗ ਨਾਲ ਸੰਬੰਧਿਤ ਫੈਡਰੇਸ਼ਨ, ਸਭਾਵਾਂ ਤੇ ਸੰਸਥਾਵਾਂ ਦੀ ਸੁਨਾਮ ਅਤੇ ਦਿੜਬਾ ਵਿਖੇ ਮੀਟਿੰਗ ਅੱਜ-ਕੁਲਜੀਤ ਸਿੰਘ ਰਟੋਲ

ਅਜੀਤ ਡੈਸਕ 01-08-2026
ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ. ਐਸ. ਪੀ. ਸੀ. ਐਲ./ਪੀ. ਐਸ. ਟੀ. ਸੀ. ਐਲ. ਪੰਜਾਬ ਦੇ ਸੂਬਾ ਪ੍ਰਧਾਨ ਕੁਲਜੀਤ ਸਿੰਘ ਰਟੋਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਸੀਨੀ. ਮੀਤ ਪ੍ਰਧਾਨ ਗੁਰਦੀਪ ਸਿੰਘ ਟਿਵਾਣਾ, ਇੰਜੀ. ਗੁਰਮੀਤ ਸਿੰਘ ਬਾਗੜੀ, ਇੰਜੀ. ਜਸਵਿੰਦਰ ਰਾਮ, ਵਿੱਤ ਸਕੱਤਰ ਹਰਗੁਰਮੀਤ ਸਿੰਘ ਲੁਬਾਣਾ, ਪ੍ਰੈੱਸ ਸਕੱਤਰ ਅਸੋਕ ਚੋਪੜਾ, ਅਮਿਤ ਕੁਮਾਰ, ਮੁਕੇਸ਼ ਸਿੰਗਲਾ, ਨਰਿੰਦਰ ਸ਼ਰਮਾ ਆਦਿ ਵਲੋਂ ਪ੍ਰੈੱਸ ਦੇ ਨਾਂਅ ’ਤੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸਮੂਹ ਕੈਟਾਗਰੀਆਂ, ਸਭਾਵਾਂ ਜਾਤਾਂ ਨਾਲ ਸੰਬੰਧਿਤ ਬੋਰਡ ਦੇ ਕਾਰਪੋਰੇਸ਼ਨ ਚੇਅਰਮੈਨ ਤੇ ਵਾਈਸ ਚੇਅਰਮੈਨ ਮੈਂਬਰ ਲਗਾਏ ਗਏ ਹਨ ਪਰ ਪੰਜਾਬ ਸਰਕਾਰ ਵਲੋਂ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਤੇ ਮੈਂਬਰ ਨਹੀਂ ਲਗਾਏ ਗਏ, ਜਿਸ ਕਾਰਨ ਜਨਰਲ ਕੈਟਾਗਰੀ ਵਰਗ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਨਰਲ ਵਰਕਰ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ, ਸਭਾਵਾਂ ਵਲੋਂ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਫੈਸਲਾ ਲਿਆ ਗਿਆ ਸੀ ਕਿ 15 ਸਤੰਬਰ ਤੋਂ ਸੰਗਰੂਰ ਵਿਖੇ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧ ’ਚ ਫੈਡਰੇਸ਼ਨ ਤੇ ਸਭਾਵਾਂ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਲੜੀ ’ਚ 1 ਅਗਸਤ ਨੂੰ ਸੁਨਾਮ ਤੇ ਦਿੜਬਾ ਵਿਖੇ ਮੀਟਿੰਗ ਰੱਖੀ ਗਈ ਹੈ ਤਾਂ ਜੋ 15 ਸਤੰਬਰ ਨੂੰ ਸ਼ੁਰੂ ਹੋ ਰਹੇ ਧਰਨੇ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਸਕੇ। ਆਗੂਆਂ ਵਲੋਂ ਮੰਗ ਕੀਤੀ ਗਈ ਹੈ ਕਿ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਤੁਰੰਤ ਲਗਾਇਆ ਜਾਵੇ ਨਹੀਂ ਤਾਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਉਲੀਕਨ ਲਈ ਜਨਰਲ ਵਰਗ ਨਾਲ ਸੰਬੰਧਿਤ ਜਥੇਬੰਦੀਆਂ, ਸਭਾਵਾਂ, ਸੰਸਥਾਵਾਂ ਨੂੰ ਨਾਲ ਲੈ ਕੇ ਸੰਗਰੂਰ ਵਿਖੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਰੇਲਵੇ ਪੁਲਿਸ ਨੇ ਕੀਤੀ ਰਾਹਗੀਰਾਂ ਦੀ ਚੈਕਿੰਗ ਅਗਲੀ ਖ਼ਬਰ ਸਕੂਲ ਵਿਦਿਆਰਥੀ ਦੇ ਗ਼ਾਇਬ ਹੋਣ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।