02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਚੰਡੀਗੜ੍ਹ ਧਰਨੇ ’ਚ ਹੋਏ ਵੱਡੇ ਇਕੱਠ ਨੇ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨ ਦੇ ਦਿੱਤੇ ਸੰਕੇਤ-ਲਖਬੀਰ ਲੌਟ

ਅਜੀਤ ਡੈਸਕ 01-08-2026
ਭਾਦਸੋਂ, 31 ਜੁਲਾਈ (ਗੁਰਬਖਸ ਸਿੰਘ ਵੜੈਚ)-ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਲੱਗੇ ਧਰਨੇ ’ਚ ਨੌਜਵਾਨਾਂ ਦੇ ਹੋਏ ਵੱਡੇ ਇਕੱਠ ਨੇ ਪੰਜਾਬ ਦੀ ਸਿਆਸਤ ’ਚ ਆਉਣ ਵਾਲੇ ਵੱਡੇ ਬਦਲਾਅ ਵੱਲ ਸਪਸ਼ਟ ਇਸ਼ਾਰਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਲਖਬੀਰ ਲੌਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵੱਡੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਹੁਣ ਮੌਜੂਦਾ ਹਾਲਾਤਾਂ ਤੋਂ ਅਸੰਤੁਸ਼ਟ ਹੈ ਅਤੇ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨੀ ਲਗਪਗ ਤੈਅ ਹੈ ਕਿਉਂਕਿ ਹਰ ਵਰਗ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ। ਚੰਡੀਗੜ੍ਹ ਦੇ ਧਰਨੇ ’ਚ ਆਪਣੇ ਆਪ ਨੌਜਵਾਨਾਂ ਦਾ ਵੱਡੀ ਗਿਣਤੀ ’ਚ ਪਹੁੰਚਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਬਦਲਾਅ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲਈ ਸਭ ਤੋਂ ਵੱਡਾ ਤੇ ਸੰਵੇਦਨਸ਼ੀਲ ਮਸਲਾ ਬੰਦੀ ਸਿੰਘਾਂ ਦੀ ਰਿਹਾਈ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਨੂੰ ਦਿੱਤੀ ਮਨਜ਼ੂਰੀ, ਕੁੱਲ ਪੋਲਿੰਗ ਸਟ... ਅਗਲੀ ਖ਼ਬਰ ਜਨਰਲ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ ਦੇ ਰੋਸ ਵਜੋਂ ਭਰਾਤਰੀ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ ਧਰਨੇ ’ਚ ਸ਼ਾਮਿਲ ਹੋਣ ਦਾ ਐਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।