02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਸੇਵਕਾਂ ’ਤੇ ਤਸ਼ਦੱਦ ਢਾਹ ਕੇ ਸਰਕਾਰ ਨੇ ਅੰਗਰੇਜ਼ਾਂ ਨੂੰ ਵੀ ਮਾਤ ਪਾਈ-ਕਬੀਰ ਦਾਸ

ਅਜੀਤ ਡੈਸਕ 01-08-2026
ਪਾਤੜਾਂ, 31 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਵੋਟਾਂ ਲੈ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸੇ ਵੀ ਕੱਚੇ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਅਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ’ਤੇ ਤਸ਼ਦੱਦ ਢਾਹਿਆ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਹੀ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਸਰਕਾਰ ਵਲੋਂ ਪੁਲਿਸ ਤੋਂ ਡਾਂਗਾਂ ਨਾਲ ਕੁਟਵਾ ਕੇ ਅੰਗਰੇਜ਼ਾ ਨੂੰ ਵੀ ਮਾਤ ਪਾ ਦਿੱਤੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾਂ ਮੁਖੀ ਬਾਬੂ ਕਬੀਰ ਦਾਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸਭ ਤੋਂ ਵੱਧ ਨੌਜਵਾਨਾ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਸਨ ਅਤੇ ਜੋ ਵੀ ਵਾਅਦੇ ਚੋਣਾਂ ਸਮੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਿਆਂ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਨੇ ਜਿਥੇ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਵਾਅਦਾ ਕੀਤਾ ਸੀ ਉਥੇ ਸਾਰੇ ਸਰਕਾਰੀ ਵਿਭਾਗਾ ’ਚ ਠੇਕੇਦਾਰੀ ਸਿਸਟਮ ਵਿਚ ਕੰਮ ਕਰ ਰਹੇ ਜਾਂ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਮਗਰੋਂ ਜਿੱਥੇ ਪੰਜਾਬ ਦੇ ਹੋਰ ਲੋਕਾਂ ਨਾਲ ਕੀਤਾ ਗਿਆ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਥੇ ਹੀ ਕਿਸੇ ਵੀ ਕੱਚੇ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਅਤੇ ਕੀਤੇ ਵਾਅਦੇ ਮੁਤਾਬਿਕ ਪੱਕੇ ਕੀਤੇ ਜਾਣ ਦੀ ਮੰਗ ਕਰ ਰਹੇ। ਇਸ ਮੌਕੇ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਰਣਜੀਤ ਸਿੰਘ ਸ਼ਾਹੀ ਪ੍ਰਧਾਨ ਸਰਕਲ ਘੱਗਾ, ਜੋਗਿੰਦਰ ਸਿੰਘ ਬਾਵਾ ਪ੍ਰਧਾਨ ਸਰਕਲ ਠਰੂਆ, ਮਹਿਲ ਸਿੰਘ ਗਲੋਲੀ, ਜਗਦੇਵ ਸਿੰਘ ਸਾਬਕਾ ਸਰਪੰਚ, ਮੰਗਾ ਸਿੰਘ ਸੁੰਦਰ ਬਸਤੀ ਆਦਿ ਮਜੂਦ ਸਨ।
ਪਿਛਲੀ ਖ਼ਬਰ ਮਲਟੀਪਰਪਜ਼ ਸਕੂਲ ਦੇ 14 ਵਿਦਿਆਰਥੀ ਜੇ. ਈ. ਈ. ਤੇ ਨੀਟ ਲਈ ਹੋਏ ਯੋਗ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਅਕਾਲੀ ਦਲ (ਬ) ਵਲੋਂ ਹਲਕਾ ਸਨੌਰ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।