02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਿੰਡ ਕਨਸੂਹਾ ਖੁਰਦ ਦੀ ਸਰਬਸੰਮਤੀ ਨਾਲ ਬਣੀ ਪੰਚਾਇਤ ਨੂੰ ਵਿਧਾਇਕ ਦੇਵ ਮਾਨ ਵਲੋਂ ਗਰਾਂਟ ਜਾਰੀ

ਅਜੀਤ ਡੈਸਕ 01-08-2026
ਭਾਦਸੋਂ, 31 ਜੁਲਾਈ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਅਧੀਨ ਆਉਂਦੇ ਪਿੰਡ ਕਨਸੂਹਾ ਖੁਰਦ ਨੂੰ ਸਰਬਸੰਮਤੀ ਨਾਲ ਚੁਣੀ ਪੰਚਾਇਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ। ਇਸ ਸਮੇਂ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸਰਪੰਚ ਸਤਨਾਮ ਸਿੰਘ ਸੱਤੀ ਨੂੰ ਗਰਾਂਟ ਦਾ ਚੈੱਕ ਸੌਂਪਿਆ। ਉਨ੍ਹਾਂ ਇਸ ਸਮੇਂ ਵਿਧਾਇਕ ਮਾਨ ਨੇ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸਰਬਸੰਮਤੀ ਨਾਲ ਪੰਚਾਇਤਾਂ ਬਣਾਉਣ ’ਤੇ ਗਰਾਂਟ ਦੇਣ ਦਾ ਐਲਾਨ ਕੀਤਾ ਸੀ ਜਿਸ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਪੰਚਾਇਤਾਂ ਨੂੰ ਚੈੱਕ ਵੰਡੇ ਗਏ। ਹਲਕਾ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤੇ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਉਪਰੰਤ ਹੋਰ ਵੀ ਅਨੇਕਾਂ ਕੰਮ ਕੀਤੇ ਗਏ ਹਨ। ਹੁਣ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੱਲ ਰਿਹਾ ਹੈ। ਇਸ ਮੌਕੇ ਜਤਿੰਦਰ ਸਿੰਘ ਢਿੱਲੋਂ ਬੀ. ਡੀ. ਪੀ. ਓ. ਨਾਭਾ, ਯੂਥ ਡਿਵੈਲਪਮੈਂਟ ਬੋਰਡ ਡਾਇਰੈਕਟਰ ਤੇਜਿੰਦਰ ਸਿੰਘ ਖਹਿਰਾ, ਉਪ ਚੇਅਰਮੈਨ ਬਲਾਕ ਸੰਮਤੀ ਭੁਪਿੰਦਰ ਸਿੰਘ ਕੱਲਰ ਮਾਜਰੀ, ਸਰਪੰਚ ਸੁਖਜਿੰਦਰ ਸਿੰਘ ਟੌਹੜਾ, ਕਰਮਾ ਟੌਪਰ ਸਿਵਗੜ ਬਲਾਕ ਸੰਮਤੀ ਮੈਂਬਰ, ਪ੍ਰਧਾਨ ਜਸਵਿੰਦਰ ਸਿੰਘ, ਸਰਪੰਚ ਅਮਨਦੀਪ ਸਿੰਘ ਸਵੈਚ ਤੇ ਹੋਰ ਮੁਹਤਬਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਇਤਿਹਾਸ ਦੇ ਮਹਾਨ ਗੁਰੂਆਂ ਤੇ ਸੂਰਵੀਰ ਯੋਧਿਆਂ ਦੀ ਕੁਰਬਾਨੀ ਤੋਂ ਸੇਧ ਲੈਣੀ ਚਾਹੀਦੀ-ਦੇਵ ਮਾਨ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਸਰਕਾਰ ਦੀ ਪਹਿਲ-ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।