02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਜਪਾ ਕੌਂਸਲਰਾਂ ਨੇ ਨਗਰ ਕੌਂਸਲ ਦੀ ਬੈਠਕ ਦਾ ਕੀਤਾ ਬਾਈਕਾਟ ਨਗਰ ਕੌਂਸਲ ਪ੍ਰਧਾਨ ਅਤੇ ਵਿਧਾਇਕ ਨੀਨਾ ਮਿੱਤਲ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 01-08-2026
ਰਾਜਪੁਰਾ, 31 ਜੁਲਾਈ (ਜੀ. ਪੀ. ਸਿੰਘ)- ਸਥਾਨਕ ਨਗਰ ਕੌਂਸਲ ਵੱਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਹੋਰਨਾਂ ਕੰਮਾਂ ਨੂੰ ਲੈ ਕੇ ਪਾਏ ਗਏ ਏਜੰਡੇ ਦੇ ਤਹਿਤ ਰੱਖੀ ਗਈ ਬੈਠਕ ਦਾ ਭਾਜਪਾ ਕੌਂਸਲਰਾਂ ਦੇ ਵੱਲੋਂ ਮੁਕੰਮਲ ਬਾਈਕਾਟ ਕਰਕੇ ਨਗਰ ਕੌਂਸਲ ਦੇ ਪ੍ਰਧਾਨ ਤੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਅਨੁਸਾਰ ਰਾਜਪੁਰਾ ਨਗਰ ਕੌਂਸਲ ਦਫ਼ਤਰ ’ਚ ਨਗਰ ਕੌਂਸਲ ਦੇ ਪ੍ਰਧਾਨ ਰਿਤੇਸ਼ ਬਾਂਸਲ ਦੇ ਵੱਲੋਂ ਵਿਕਾਸ ਕਾਰਜਾਂ ਦੀ ਸਮਿੱਖਆ ਅਤੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਸੰਬੰਧੀ ਸਮੂਹ ਕੌਂਸਲਰਾਂ ਦੀ ਬੈਠਕ ਸੱਦੀ ਗਈ ਸੀ। ਪਰ ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਵਿਚ ਭਾਜਪਾ ਕੌਂਸਲਰਾਂ ਰੁਪਿੰਦਰ ਸਿੰਘ ਸੰਧੂ, ਰੰਜਨਾ ਸ਼ਰਮਾ, ਐਡਵੋਕੇਟ ਪ੍ਰਤੀਕ ਕੁਮਾਰ, ਆਸ਼ਾ ਸਹਿਜੜਾ, ਰੁਪਿੰਦਰ ਕੌਰ ਸਰਵਾਰਾ, ਮੋਨਿਕਾ ਸ਼ਰਮਾ, ਰੀਟਾ ਬਾਂਸਲ, ਹਿਮਾਂਸ਼ੂ ਸਪਰਾ, ਨੀਲਮ ਮਹਿਤਾ ਦੇ ਵੱਲੋਂ ਨਗਰ ਕੌਂਸਲ ਦੀ ਬੈਠਕ ਦਾ ਬਾਈਕਾਟ ਕਰਕੇ ਨਗਰ ਕੌਂਸਲ ਦੇ ਪ੍ਰਧਾਨ ਰਿਤੇਸ਼ ਬਾਂਸਲ ਤੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਾ ਹੋਇਆ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਭਾਜਪਾ ਦੇ ਕੌਂਸਲਰ ਸਮੇਤ ਰਾਜਪੁਰਾ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਦਾ ਧੱਕੇ ਨਾਲ ਬਣਾਇਆ ਗਿਆ ਪ੍ਰਧਾਨ ਰਿਤੇਸ਼ ਬਾਂਸਲ ਮਨਜੂਰ ਨਹੀਂ ਹੈ। ਉਹਨਾਂ ਦੱਸਿਆ ਕਿ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਨ ਸਮੇਂ ਜਿੱਥੇ ਹੋਰਨਾਂ ਪਾਰਟੀਆਂ ਦੇ ਕੌਂਸਲਰਾਂ ਨੂੰ ਵੜਨ ਤੱਕ ਨਹੀਂ ਦਿੱਤਾ ਗਿਆ ਅਤੇ ਧੱਕੇ ਨਾਲ ਨਿਯਮਾਂ ਨੂੰ ਛਿੱਕੇ ਟੰਗ ਕੇ ਪ੍ਰਧਾਨ ਸਣੇ ਹੋਰਨਾ ਅਹੁਦਿਆਂ ਦੀ ਚੋਣ ਕੀਤੀ ਗਈ। ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਭਾਜਪਾ ਦੇ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਿਚ ਰਿਟ ਦਾਇਰ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਦਾਇਰ ਕੀਤੀ ਗਈ ਰਿਟ ਦੇ ਅਨੁਸਾਰ 4 ਅਗਸਤ 2026 ਸੁਣਵਾਈ ਕੀਤੀ ਜਾਣੀ ਹੈ। ਇਸ ਬੈਠਕ ’ਚ ‘ਆਪ’ ਦੇ ਵੀ ਦੋ ਕੌਂਸਲਰ ਸ਼ਾਮਲ ਨਹੀਂ ਹੋਏ। ਇਸ ਤਰ੍ਹਾਂ ਜਦੋਂ ਤੱਕ ਨਗਰ ਕੌਂਸਲ ਦੇ ਵਿਚ ਕੌਂਸਲਰਾਂ ਦਾ ਕੋਰਮ ਪੂਰਾ ਨਹੀਂ ਹੋ ਜਾਂਦਾ ਤਾਂ ਨਗਰ ਕੌਂਸਲ ਪ੍ਰਧਾਨ ਕਿਸ ਹੈਸੀਅਤ ਦੇ ਵਿਚ ਏਜੰਡੇ ਦੇ ਵਿਚ ਰੱਖੇ ਗਏ ਕੰਮਾਂ ਨੂੰ ਕਿਵੇਂ ਪ੍ਰਵਾਨ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਤੇ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਦਰਮਿਆਨ ਹੋਇਆ ਇਕਰਾਰਨਾਮਾ ਅਗਲੀ ਖ਼ਬਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿਖੇ 7.70 ਕਰੋੜ ਰੁਪਏ ਦੇ ਸੜਕੀ ਵਿਕਾਸ ਪ੍ਰਾਜੈਕਟਾਂ ਦਾ ਉਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।